ਜਿਲੇ ਵਿੱਚ 37 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 973

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1254 ਵਿਆਕਤੀਆਂ ਦੇ ਨਵੇਂ ਸੈਂਪਲ ਲੈਣ ਨਾਲ ਅਤੇ 1292 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 37 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 973 ਹੋ ਗਈ ਹੈ । ਜਿਲੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 47295 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 42931 ਸੈਪਲ ਨੈਗਟਿਵ,  ਜਦਕਿ 3404 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 75 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 26 ਹੋ ਗਈ ਹੈ । ਐਕਟਿਵ ਕੇਸਾਂ ਦੀ ਗਿਣਤੀ 186 ਹੈ ਤੇ 761 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 37 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ ਸੁਭਾਸ਼ ਨਗਰ, ਸਰੂਪ ਨਗਰ, ਸਿਵਲ ਲਾਇਨ, ਅਸਲਾਮਬਾਦ ਮੁਹੱਲੇ ਦੇ 7 ਕੇਸ , ਗੰੜਸੰਕਰ ਦੇ 5, ਮੁਕੇਰੀਆਂ 6,  ਦਸੂਹਾ 4, ਬੁਢਾਬੜ 7,  ਨਿਹਾਲਪੁਰ 2, ਝੀਗੜ ਕਲਾਂ 1, ਹਰਿਆਣਾ 1, ਨੂਰਪੁਰ 1, ਮਹਿਤਪੁਰ 1, ਮੰਡ ਪਿੰਡ 1, ਟਾਡਾਂ 1 ਸਿਹਤ ਬਲਾਕਾਂ ਨਾਲ ਸਬੰਧਿਤ  ਹਨ ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ।  ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ-19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਂਦਾਂ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ-ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here