Sunday, November 1, 2026
Home Politics ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵੱਖ-ਵੱਖ ਵਜ਼ੀਫ਼ਿਆਂ ਦਾ ਐਲਾਨ

ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵੱਖ-ਵੱਖ ਵਜ਼ੀਫ਼ਿਆਂ ਦਾ ਐਲਾਨ

ਗੜਸ਼ੰਕਰ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੂੰ ਸੈਸ਼ਨ 2020-21 ਲਈ ਵੱਖ-ਵੱਖ ਵਜ਼ੀਫ਼ਾ ਰਾਸ਼ੀ ਸਕੀਮ ਤਹਿਤ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਸਿੰਗਲ ਗਰਲਜ਼ ਚਾਈਲਡ, ਅਨਾਥ ਵਿਦਿਆਰਥੀਆਂ, ਅੰਤਰ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਅਤੇ  ਨੱਬੇ ਫੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਲਈ 2 ਤੋਂ 5 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

Advertisements

ਉਹਨਾਂ ਕਿਹਾ ਕਿ ਕਾਲਜ ਵਲੋਂ ਪ੍ਰਿੰ.ਹਰਭਜਨ ਸਿੰਘ ਯਾਦਗਾਰੀ ਟਰੱਸਟ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਪਹਿਲਾਂ ਹੀ ਵੱਖਰੇ ਤੌਰ ‘ਤੇ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ। ਇਹਨਾਂ ਤੋਂ ਇਲਾਵਾ ਪੋਸਟ ਮੈਟਰਿਕ ਸਕਾਲਰਸ਼ਿਪ ਅਤੇ ਨੈਸ਼ਨਲ ਸਕਾਲਰਸ਼ਿਪ ਤਹਿਤ ਕ੍ਰਮਵਾਰ ਦਲਿਤ/ ਪਿਛੜੇ ਵਰਗਾਂ ਅਤੇ ਘੱਟ ਗਿਣਤੀ ਵਰਗ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ। ਉਨਾਂ ਚਾਹਵਾਨ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖਿਲੇ ਲਈ ਸਥਾਪਿਤ ਕੈਰੀਅਰ ਅਤੇ ਗਾਈਡੈਂਸ ਦਾਖਿਲਾ ਸੈੱਲ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਵਿਦਿਆਰਥੀਆਂ ਦੀ ਆਨ ਲਾਈਨ ਪੜਾਈ ਸਫਲਤਾ ਪੂਵਰਕ ਚੱਲ ਰਹੀ ਹੈ ਅਤੇ ਕਾਲਜ ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here