ਜ਼ਿਲੇ ਵਿੱਚ ਹੁਣ ਤੱਕ 42931 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 42931  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 761 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ।

Advertisements

ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 47295 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 1254  ਸੈਂਪਲ ਲਏ ਗਏ ਹਨ ਅਤੇ 1292 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 37 ਨਵੇਂ ਕੇਸ ਆਉਣ ਨਾਲ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 973 ਹੋ ਗਈ ਹੈ।

ਉਨਾਂ ਕਿਹਾ ਕਿ ਐਕਟਿਵ ਕੇਸ 186 ਹਨ। ਉਨਾਂ ਕਿਹਾ ਕਿ 3404 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 75 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ 37 ਆਏ ਕੇਸਾਂ ਵਿੱਚ ਸੁਭਾਸ਼ ਨਗਰ, ਸਰੂਪ ਨਗਰ, ਸਿਵਲ ਲਾਈਨ, ਅਸਲਾਮਾਬਾਦ ਮੁਹੱਲੇ ਦੇ 7 ਕੇਸ, ਗੜਸ਼ੰਕਰ ਦੇ 5, ਮੁਕੇਰੀਆਂ 6, ਦਸੂਹਾ 4, ਬੁਢਾਬੜ 7, ਨਿਹਾਲਪੁਰ 2, ਝੀਗੜ ਕਲਾਂ 1, ਹਰਿਆਣਾ 1, ਨੂਰਪੁਰ 1, ਮਹਿਤਪੁਰ 1, ਮੰਡ ਪਿੰਡ 1 ਅਤੇ ਟਾਂਡਾ ਸਿਹਤ ਬਲਾਕ ਨਾਲ ਸਬੰਧਤ 1 ਕੇਸ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ‘ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

LEAVE A REPLY

Please enter your comment!
Please enter your name here