ਜਿਲੇ ਵਿੱਚ 879 ਕੋਰੋਨਾ ਪਾਜੀਟਿਵ ਲੋਕਾਂ ਵਿੱਚੋਂ 651 ਲੋਕ ਕੋਰੋਨਾ ਤੇ ਪਾ ਚੁੱਕੇ ਹਨ ਫਤਿਹ

ਪਠਾਨਕੋਟ (ਦ ਸਟੈਲਰ ਨਿਊਜ਼)। ਹੁਣ ਤੱਕ ਜਿਲਾ ਪਠਾਨਕੋਟ ਵਿੱਚ ਕੁੱਲ 879 ਕਰੋਨਾ ਪਾਜੀਟਿਵ ਲੋਕਾਂ ਵਿੱਚੋਂ 651 ਲੋਕ ਕਰੋਨਾ ਤੇ ਫਤਿਹ ਪਾ ਚੁੱਕੇ ਹਨ ਅਤੇ ਇਹ ਤੱਦ ਹੀ ਸੰਭਵ ਹੋਇਆ ਹੈ ਜਦ ਉਨਾਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਗਈ, ਇਸ ਲਈ ਬਹੁਤ ਜਰੂਰੀ ਹੈ ਕਿ ਅਸੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਜਿਲਾ ਕਰੋਨਾ ਮੁਕਤ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚ ਸਕਦੇ ਹਾਂ।  ਉਨਾਂ• ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ, ਖੰਘ, ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ।

Advertisements

ਉਨਾਂ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨਾਂ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ, ਜਿਵੇਂ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ। ਸਿਵਲ ਸਰਜਨ ਨੇ ਕਿਹਾ ਕਿ ਵਿਅਕਤੀ ਆਪਣੀ ਦ੍ਰਿੜ ਇੱਛਾ ਨਾਲ ਕਰੋਨਾ ਮਹਾਮਾਰੀ ਤੇ ਜਿੱਤ ਪਾ ਸਕਦਾ ਹੈ। ਉਨਾਂ•ਕਿਹਾ ਕਿ ਇਸ ਮਹਾਂਮਾਰੀ ਤੋ ਘਬਰਾਉਣ ਦੀ ਲੋੜ ਨਹੀ। ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਅਧੀਨ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਅਸੀ ਇਸ ਤੇ ਜਿੱਤ ਪਾ੍ਰਪਤ ਕਰ ਸਕਦੇ ਹਾਂ।  

LEAVE A REPLY

Please enter your comment!
Please enter your name here