ਜਿਲੇ ਵਿੱਚ 27 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 1000

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1654 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1101 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1000 ਹੋ ਗਈ ਹੈ। ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 48949 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 44019 ਸੈਪਲ  ਨੈਗਟਿਵ,  ਜਦਕਿ 3944 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 76 ਸੈਪਲ ਇਨਵੈਲਡ ਹਨ ਤੇ ਇਕ ਮੌਤ ਹੋਰ ਹੋਣ ਤੇ ਮੌਤਾਂ ਦੀ ਗਿਣਤੀ 27 ਹੈ । ਐਕਟਿਵ ਕੇਸਾ ਦੀ ਗਿਣਤੀ 177 ਹੈ ਤੇ 796  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 27 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 10 ਕੇਸ ਕ੍ਰਿਸ਼ਨਾ ਨਗਰ 1, ਮਾਡਲ ਟਾਊਨ 2, ਧੋਬੀ ਘਾਟ 2, ਪੁਰ ਹੀਰਾਂ 1, ਮਾਨਵਤਾ ਨਗਰ 1, ਬਹਾਦਰਪੁਰ 1, ਬਾਲ ਕਿਸ਼ਨ ਰੋਡ 1, ਪ੍ਰੇਮਗੜ 1, ਮੁਕੇਰੀਆਂ ਦੇ 7, ਬਗਿਆੜੀ 1,  ਦਸੂਹਾਂ 4 ,  ਹਾਜੀਪੁਰ 2  , ਹਰਿਆਣਾ ਪਿੰਡ ਨੂਰਪੁਰ 3, ਸਿਹਤ ਬਲਾਕਾਂ ਨਾਲ ਸਬੰਧਿਤ ਹਨ ਜਦਕਿ 1 ਔਰਤ 73 ਸਾਲਾ ਵਾਸੀ ਰਾਮਪੁਰ ਚੰਦੇੜ ਦੀ ਹੋਈ ਹੈ ਜੋਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਿਲ ਸੀ ਤੇ ਉਹ ਦਿੱਲ ਦੀ ਬਿਮਾਰੀ ਤੋ ਪੀੜਤ ਸੀ ਤੇ ਉਹ ਕੋਰੋਨਾ ਪਾਜੇਟਿਵ ਸੀ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ। ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here