ਜ਼ਿਲੇ ਵਿੱਚ ਹੁਣ ਤੱਕ 44019 ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 44019  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 796 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

Advertisements

ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 48949 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 1654 ਸੈਂਪਲ ਲਏ ਗਏ ਹਨ ਅਤੇ 1101 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 27 ਨਵੇਂ ਕੇਸ ਆਉਣ ਨਾਲ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 1000 ਹੋ ਗਈ ਹੈ। ਉਨਾਂ ਕਿਹਾ ਕਿ ਐਕਟਿਵ ਕੇਸ 177 ਹਨ। ਉਨਾਂ ਕਿਹਾ ਕਿ 3944 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 76 ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਕਿਹਾ ਕਿ ਅੱਜ 27 ਆਏ ਕੇਸਾਂ ਵਿੱਚ ਹੁਸ਼ਿਆਰਪੁਰ ਨਾਲ ਸਬੰਧਤ 10 ਕੇਸ ਹਨ ਜਿਨਾ ਵਿੱਚ ਕ੍ਰਿਸ਼ਨਾ ਨਗਰ 1, ਮਾਡਲ ਟਾਊਨ, ਧੋਬੀ ਘਾਟ 2-2, ਪੁਰਹੀਰਾਂ 1, ਮਾਨਵਤਾ ਨਗਰ 1, ਬਹਾਦਰਪੁਰ 1, ਬਾਲ ਕਿਸ਼ਨ ਰੋਡ 1, ਪ੍ਰੇਮਗੜ 1 ਹਨ ਜਦਕਿ ਮੁਕੇਰੀਆਂ 7, ਬਗਿਆੜੀ 1, ਦਸੂਹਾ 4, ਹਾਜੀਪੁਰ 2, ਹਰਿਆਣਾ ਪਿੰਡ ਨੂਰਪੁਰ 3, ਸਿਹਤ ਬਲਾਕਾਂ ਨਾਲ ਸਬੰਧਤ ਹਨ। ਉਨਾਂ ਦੱÎਸਿਆ  ਕਿ  ਇਕ ਔਰਤ 73 ਸਾਲਾ ਵਾਸੀ ਰਾਮਪੁਰ ਚੰਦੜ ਦੀ ਮੌਤ ਹੋਈ ਹੈ ਜੋ ਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਲ ਸੀ ਅਤੇ ਉਹ ਦਿਲ ਦੀ ਬੀਮਾਰੀ ਤੋਂ ਪੀੜਤ ਸੀ ਅਤੇ ਉਹ ਕੋਰੋਨਾ ਪੋਜ਼ੀਟਿਵ ਸੀ। ਇਸ ਤਰਾਂ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ‘ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

LEAVE A REPLY

Please enter your comment!
Please enter your name here