ਅਪਡੇਟ: ਜਿਲੇ ਵਿੱਚ 49 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 1022

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1654 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 2285 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 49 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1022 ਹੋ ਗਈ ਹੈ । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 48949 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 45181 ਸੈਪਲ  ਨੈਗਟਿਵ,  ਜਦਕਿ 2760 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 76 ਸੈਪਲ ਇਨਵੈਲਡ ਹਨ ਤੇ ਇਕ ਮੌਕ ਹੋਰ ਹੋਣ ਤੇ ਮੌਤਾਂ ਦੀ ਗਿਣਤੀ 27 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 199 ਹੈ , ਤੇ 796  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 49 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 10 ਕੇਸ ਕ੍ਰਿਸ਼ਨਾ ਨਗਰ 1, ਮਾਡਲ ਟਾਊਨ 2, ਧੋਬੀ ਘਾਟ 2, ਪੁਰ ਹੀਰਾਂ 1, ਮਾਨਵਤਾ ਨਗਰ 1, ਬਹਾਦਰਪੁਰ 1, ਬਾਲ ਕਿਸ਼ਨ ਰੋਡ 1, ਪ੍ਰੇਮਗੜ 1, ਮੁਕੇਰੀਆਂ ਦੇ 7, ਬਗਿਆੜੀ 1,  ਦਸੂਹਾਂ 4,  ਹਾਜੀਪੁਰ 2, ਹਰਿਆਣਾ ਪਿੰਡ ਨੂਰਪੁਰ 3, ਸਿਹਤ ਬਲਾਕਾਂ ਨਾਲ ਸਬੰਧਿਤ  ਹਨ  ਜਦਕਿ 1 ਔਰਤ 73 ਸਾਲਾ ਵਾਸੀ ਰਾਮਪੁਰ ਚੰਦੇੜ ਦੀ ਹੋਈ ਹੈ ਜੋਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਿਲ ਸੀ ਤੇ ਉਹ ਦਿੱਲ ਦੀ ਬਿਮਾਰੀ ਤੋ ਪੀੜਤ ਸੀ ਤੇ ਉਹ ਕੋਰੋਨਾ ਪਾਜੇਟਿਵ ਸੀ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।  ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here