ਡੀਸੀ ਸਾਹਿਬ ਦੀਆ ਹਦਾਇਤਾ ਨੂੰ ਪਹਿਲ ਦੇ ਅਧਾਰ ਤੇ ਮੰਨਿਆ ਜਾਵੇ :ਥਾਣਾ ਮੁਖੀ ਬਲਵਿੰਦਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਮਕਸਦ ਨਾਲ  ਸੀਆਰਪੀਸੀ ਦੀ ਧਾਰਾ 144 ਤਹਿਤ ਪਾਬੰਦੀਆਂ ਲਗਾਈਆਂ ਗਈਆਂ ਹਨ। ਉਹਨਾਂ  ਨੂੰ ਸਖਤ ਤਰੀਕੇ ਨਾਲ ਲਾਗੂ ਕਰਵਾਇਆ ਜਾਵੇਗਾ। ਇਹ ਵਾਧੂ ਪਾਬੰਦੀਆਂ 31 ਅਗਸਤ ਤੱਕ ਜਾਰੀ ਰਹਿਣਗੀਆਂ। ਇਸਦੀ ਜਾਣਾਕਾਰੀ ਦਿੰਦੇ ਹੋਏ ਥਾਣਾ ਮੇਹਟੀਆਣਾ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਉਹਨਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਤੇ ਵੀ ਕੋਈ ਸਮਾਜਿਕ, ਸਿਆਸੀ ਜਾਂ ਧਾਰਮਿਕ ਇਕੱਠ ਨਾ ਹੋਣ ਦਿੱਤਾ ਜਾਵੇ ਅਤੇ ਜੇਕਰ ਕਿਤੇ ਵੀ ਅਜਿਹਾ ਹੁੰਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਜਨਤਕ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਡੀਸੀ ਸਾਹਿਬ ਦੀਆ ਹਦਾਇਤਾ ਨੂੰ ਪਹਿਲ ਦੇ ਅਧਾਰ ਤੇ ਮੰਨਿਆ ਜਾਵੇ।

Advertisements

ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਦੇ ਸਾਥ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਆਹਾਂ ਅਤੇ ਭੋਗਾਂ ਤੋਂ ਇਲਾਵਾ ਧਾਰਾ 144 ਤਹਿਤ ਕਿਤੇ ਵੀ 5 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਾ ਹੋਣ ਵਿਆਹਾਂ ‘ਤੇ ਵੀ 30 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ ‘ਤੇ ਰੋਕ ਹੈ। ਉਹਨਾਂ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਸਮਾਗਮਾਂ ਵਿਚ ਲੋਕ ਹੱਦ ਤੋਂ ਵੱਧ ਇਕੱਠ ਕਰ ਰਹੇ ਹਨ ਜੋ ਕਿ ਕਿਸੇ ਵੀ ਹਾਲਤ ਵਿਚ ਸਵੀਕਾਰਯੋਗ ਨਹੀਂ ਹੈ। ਉਹਨਾਂ ਲੋਕਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਅਜਿਹੇ ਪ੍ਰਬੰਧਕਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਉਹਨਾਂ ਕਿਹਾ ਕਿ ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਪਾਉਣ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here