ਜ਼ਿਲੇ ‘ਚ ਹੁਣ ਤੱਕ 45347  ਸੈਂਪਲ ਆ ਚੁੱਕੇ ਹਨ ਨੈਗੇਟਿਵ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 45347  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 856 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

Advertisements

ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 49678 ਸੈਂਪਲ ਲਏ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅੱਜ 729 ਸੈਂਪਲ ਲਏ ਗਏ ਹਨ ਅਤੇ 1338  ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 27  ਨਵੇਂ ਕੇਸ ਆਉਣ ਨਾਲ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 1049  ਹੋ ਗਈ ਹੈ। ਉਨਾਂ ਕਿਹਾ ਕਿ ਐਕਟਿਵ ਕੇਸ 164 ਹਨ। ਉਨਾਂ ਕਿਹਾ ਕਿ 3298  ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 76  ਕੇਸ ਇਨਵੈਲਿਡ ਪਾਏ ਗਏ ਹਨ। ਉਨਾਂ ਦੱਸਿਆ ਕਿ ਅੱਜ 27 ਆਏ ਪੋਜ਼ੀਟਿਵ ਕੇਸ਼ਾਂ ਵਿੱਚ ਹੁਸ਼ਿਆਰਪੁਰ ਨਾਲ 8  ਗੁਰੂ ਨਾਨਕ ਨਗਰ , ਗੋਤਮ ਨਗਰ , ਰਾਮ ਕਲੋਨੀ ਕੈਪ , ਸਹਿਬਜਾਦਾ ਅਜੀਤ ਸਿੰਘ ਨਗਰ , ਐਮ. ਐਸ. ਮਿੱਲ , ਬੀਰਬਲ ਨਗਰ , ਸੈਟਰਟਾਉਨ ਤੇ ਸੰਕਰ ਨਗਰ  , ਅਜੋਵਾਲ ਦੇ 3 , ਟਾਡਾਂ 3 ,  ਹਾਰਟਾ ਬਡਲਾ 3 , ਤਲਵਾੜਾ 2 , ਚੱਕੋਵਾਲ 2 ,  ਮੁਕੇਰੀਆ 5 , ਹਰਿਆਣਾ 1  ਸਿਹਤ ਬਲਾਕਾਂ ਨਾਲ ਸਬੰਧਿਤ  ਹਨ  ਜਦ ਕਿ ਦੋ  ਔਰਤ ਦੀ ਮੌਤ ਹੋਈ ਹੈ ਸੈਟਰ ਟਾਊਨ ਦੀ ਔਰਤ ਦੀ 61 ਤੇ ਸ਼ੰਕਰ ਨਗਰ ਦੀ ਔਰਤ ਦੀ 46 ਸਾਲ ਉਮਰ ਹੈ , ਇਹ ਦੋਨੋ ਕੋਰੋਨਾ ਪਾਜੇਟਿਵ ਸੀ  ਇਹ ਦੋਨੋ ਹੀ ਔਰਤਾਂ ਜਲੰਧਰ ਦੇ ਨਿਜੀ ਹਸਪਤਾਲ ਵਿੱਚ ਦਾਖਿਲ ਸਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ‘ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

LEAVE A REPLY

Please enter your comment!
Please enter your name here