ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਵਿੱਚ ਜਿਲੇ ਦੇ 944 ਵਿਦਿਆਰਥੀਆਂ ਨੇ ਲਿਆ ਹਿੱਸਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਹੁਸ਼ਿਆਰਪੁਰ ਜਿਲੇ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

Advertisements

ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲਾ ਸਿੱਖਿਆ ਅਫਸਰ (ਐਲੀ. ਅਤੇ ਸੈਕੰਡਰੀ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਜਿਲੇ ਦੇ ਐਲੀਮੈਂਟਰੀ ਵਿੰਗ ਦੇ 248 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇੰਜੀ. ਸੰਜੀਵ ਗੌਤਮ ਅਨੁਸਾਰ ਸੈਕੰਡਰੀ ਦੇ 380 ਤੇ ਮਿਡਲ ਵਰਗ ਦੇ 316 ਬੱਚਿਆਂ ਨੇ ਭਾਸ਼ਨ ਪ੍ਰਤੀਯੋਗਤਾ ‘ਚ ਹਿੱਸਾ ਲਿਆ।  ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਜਿਲਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ, ਸੈਕੰਡਰੀ ਵਿੰਗ ਦੇ ਨੋਡਲ ਅਫਸਰ ਬੇਅੰਤ ਸਿੰਘ, ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਰਵਾਂ ਯੋਗਦਾਨ ਪਾਇਆ।

LEAVE A REPLY

Please enter your comment!
Please enter your name here