ਜ਼ਿਲੇ ‘ਚ ਹੁਣ ਤੱਕ 867 ਮਰੀਜ਼ਾਂ ਨੇ ਪਾਈ ਕੋਰੋਨਾ ‘ਤੇ ਫਤਿਹ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲੇ ਵਿੱਚ ਹੁਣ ਤੱਕ 46745  ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 867 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ‘ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 51058 ਸੈਂਪਲ ਲਏ ਜਾ ਚੁੱਕੇ ਹਨ।

Advertisements

ਉਨਾਂ ਕਿਹਾ ਕਿ ਅੱਜ 1380  ਸੈਂਪਲ ਲਏ ਗਏ ਹਨ ਅਤੇ 1433 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 35 ਨਵੇਂ ਕੇਸ ਆਉਣ ਨਾਲ ਜ਼ਿਲੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 1084 ਹੋ ਗਈ ਹੈ। ਉਨਾਂ ਕਿਹਾ ਕਿ ਅੱਜ ਪਿੰਡ ਗੋਰਸੀਆਂ ਨਿਵਾਸੀ 45 ਸਾਲਾ 1 ਵਿਅਕਤੀ ਦੀ ਲੁਧਿਆਣਾ ਵਿਖੇ ਮੌਤ ਹੋ ਗਈ ਹੈ ਜੋ ਕਿ ਕਿਸੇ ਹੋਰ ਬਿਮਾਰੀ ਤੋਂ ਪੀੜਤ ਸੀ ਪਰ ਉਸਦੀ ਕੋਰੋਨਾ ਪੋਜ਼ੀਟਿਵ ਰਿਪੋਰਟ ਆਈ ਹੈ,  ਜਿਸ ਨਾਲ ਹੁਣ ਤੱਕ ਜ਼ਿਲੇ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਹੁਣ ਐਕਟਿਵ ਕੇਸ 187 ਹਨ ਜਦਕਿ 3246 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 76 ਕੇਸ ਇਨਵੈਲਿਡ ਪਾਏ ਗਏ ਹਨ।

ਉਨਾਂ ਕਿਹਾ ਕਿ ਅੱਜ ਆਏ 35 ਕੇਸਾਂ ਵਿਚੋਂ 4 ਹੁਸ਼ਿਆਰਪੁਰ ਸ਼ਹਿਰ ਦੇ ਬਸੰਤ ਬਿਹਾਰ, ਨਾਰਦ ਹਸਪਤਾਲ, ਗੁਰੂ ਗੋਬਿੰਦ ਸਿੰਘ ਨਗਰ, ਨਿਊ ਫਤਿਹਗੜ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਦਸੂਹਾ ਦੇ 2, ਮੁਕੇਰੀਆਂ ਦੇ 3, ਗੜਸ਼ੰਕਰ ਦੇ 7, ਚੱਕੋਵਾਲ ਦੇ 3, ਸੀਕਰੀ ਦੇ 3, ਟਾਂਡਾ ਦੇ 1, ਝਿੰਗੜਕਲਾਂ ਦੇ 6, ਮਹਿਤਾਬਪੁਰ ਦਾ 1, ਬਿਗਆੜੀ ਦਾ 1, ਭਵਾਨੀਪੁਰ ਦਾ 1 ਅਤੇ ਸੈਲਾ ਖੁਰਦ ਦਾ 1 ਵਿਅਕਤੀ ਸ਼ਾਮਲ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ  ਵਿੱਚ ਆਉਣ ‘ਤੇ ਆਪਣਾ ਕੋਵਿਡ-19 ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

LEAVE A REPLY

Please enter your comment!
Please enter your name here