ਡਰਾਈਵਿੰਗ ਲਾਇਸੰਸ, ਆਰ.ਸੀ. ਅਤੇ ਪਰਮਿਟਾਂ ਦੀ ਮਿਆਦ ਚ 31 ਦਸੰਬਰ ਤੱਕ ਕੀਤਾ ਗਿਆ ਵਾਧਾ: ਅਪਨੀਤ ਰਿਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਡਰਾਈਵਿੰਗ ਲਾਇਸੰਸਾਂ, ਆਰ.ਸੀ. ਅਤੇ ਪਰਮਿਟਾ ਦੀ ਮਿਆਦ ਵਿੱਚ 31 ਦਸੰਬਰ 2020 ਤੱਕ ਵਾਧਾ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਹਦਾਇਤਾਂ ਦੀ ਪਾਲਣਾ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨਾਂ ਟਰਾਂਸਪੋਰਟਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸਾਂ, ਆਰ.ਸੀਜ਼ ਜਾਂ ਪਰਮਿਟਾਂ ਦੀ ਮਿਆਦ 1 ਫਰਵਰੀ 2020 ਨੂੰ ਮੁੱਕ ਚੁੱਕੀ ਹੈ ਅਤੇ ਉਹ ਕੋਵਿਡ ਕਾਰਨ ਉਨਾਂ ਨੂੰ ਹਾਲੇ ਤੱਕ ਰਿਨਿਊ ਨਹੀਂ ਕਰਵਾ ਸਕੇ ਉਨਾਂ ਦੀ ਮਿਆਦ ਹੁਣ 31 ਦਸੰਬਰ 2020 ਤੱਕ ਹੋਵੇਗੀ। ਉਨਾਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਜਿਹੜੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਅਤੇ ਪਰਮਿਟ ਆਦਿ ਦੀ ਮਿਆਦ 1 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ ਹੁਣ 31 ਦਸੰਬਰ, 2020 ਤੱਕ ਵੈਲਿਡ ਮੰਨਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਮਹਾਂਮਾਰੀ ਕਾਰਨ ਬਣੇ ਗੰਭੀਰ ਹਾਲਾਤਾਂ ਦੇ ਚੱਲਦਿਆਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲੋਂ ਇਸ ਸਬੰਧੀ ਬੀਤੇ ਦਿਨ ਤਾਜ਼ਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਇਨਾਂ ਹਦਾਇਤਾਂ ਬਾਰੇ ਜ਼ਿਲਾ ਪ੍ਰਸ਼ਾਸਨ ਨੂੰ ਜਾਣੂ ਕਰਵਾ ਦਿੱਤਾ ਹੈ। ਉਨਾਂ ਕਿਹਾ ਕਿ ਹਦਾਇਤਾਂ ਅਨੁਸਾਰ ਮੋਟਰ ਵਾਹਨ ਐਕਟ, 1988 ਅਤੇ ਸੈਂਟਰਲ ਮੋਟਰ ਵਾਹਨ ਨਿਯਮ, 1989 ਤਹਿਤ ਬਣਾਏ ਜਾਂਦੇ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਪਰਮਿਟ ਆਦਿ ਜਿਨਾਂ ਦੀ ਮਿਆਦ 01 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ। 

ਉਨਾਂ ਦੱਸਿਆ ਕਿ ਇਨਾਂ ਹਦਾਇਤਾਂ ਬਾਰੇ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਕਤ ਹਦਾਇਤਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਦੌਰਾਨ ਜਿਨਾਂ ਵਿਅਕਤੀਆਂ, ਟਰਾਂਸਪੋਰਟਰਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਪਰਮਿਟ 1 ਫਰਵਰੀ, 2020 ਤੋਂ ਬਾਅਦ ਰੀਨਿਊੇ ਨਹੀਂ ਕਰਵਾਏ ਗਏ ਹਨ ਉਨਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂ ਕਿ ਨਵੀਆਂ ਹਦਾਇਤਾਂ ਅਨੁਸਾਰ ਅਜਿਹੇ ਦਸਤਾਵੇਜ਼ 31 ਦਸੰਬਰ, 2020 ਤੱਕ ਵੈਧ ਮੰਨੇ ਜਾਣਗੇ।  

LEAVE A REPLY

Please enter your comment!
Please enter your name here