2.73 ਕਰੋੜ ਦੀ ਲਾਗਤ ਨਾਲ ਜ਼ਿਲੇ ਦੇ 457 ਛੱਪੜਾਂ ਦੀ ਕਰਵਾਈ ਗਈ ਮੁਕੰਮਲ ਸਫ਼ਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਬਿਨਾਂ ਕਿਸੇ ਖੜੌਤ ਤੋਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਪ੍ਰਸ਼ਾਸ਼ਨ ਵਲੋਂ 2.73 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਦੇ ਸਾਰੇ 457 ਛੱਪੜਾਂ ਦੀ ਮੁਕੰਮਲ ਸਫ਼ਾਈ ਕਰਵਾਈ ਗਈ ਹੈ, ਜਿਹੜੀ ਕਿ ਪੇਂਡੂ ਵਸੋਂ ਲਈ ਵੱਡੇ ਪੱਧਰ ‘ਤੇ ਲਾਹੇਵੰਦ ਸਾਬਤ ਹੋਵੇਗੀ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਪੇਂਡੂ ਛੱਪੜਾਂ ਨੂੰ ਸੁਚੱਜੇ ਢੰਗ ਨਾਲ ਪਾਣੀ ਅਤੇ ਗਾਰ ਕੱਢ ਕੇ ਮਗਨਰੇਗਾ ਵਰਕਰਾਂ ਰਾਹੀਂ ਸਾਫ਼ ਕਰਵਾਇਆ ਗਿਆ। ਉਨਾਂ ਦੱਸਿਆ ਕਿ ਇਨਾਂ ਵਰਕਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਾਕਡਾਊਨ ਦੌਰਾਨ ਵੀ ਸਿਹਤ ਸਲਾਹਕਾਰੀਆਂ ਅਨੁਸਾਰ ਛੱਪੜਾਂ ਦੀ ਸਫ਼ਾਈ ਦਾ ਕੰਮ ਦੁਆਇਆ ਗਿਆ ਸੀ।

Advertisements

ਉਨਾਂ ਦੱਸਿਆ ਕਿ ਮਗਨਰੇਗਾ ਵਰਕਰਾਂ ਲਈ ਛੱਪੜਾਂ ਦੀ ਸਫ਼ਾਈ ਦੌਰਾਨ 52511 ਦਿਹਾੜੀਆਂ ਪੈਦਾ ਕੀਤੀਆਂ ਗਈਆਂ। ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ ਵਿੱਚ 47 ਛੱਪੜਾਂ ਨੂੰ ਥਾਪਰ ਅਤੇ ਸੀਚੇਵਾਲ ਮਾਡਲ ‘ਤੇ ਵਿਕਸਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਨਾਂ ਛੱਪੜਾਂ ਦਾ ਟਰੀਟਡ ਪਾਣੀ ਸਿੰਚਾਈ ਆਦਿ ਕਾਰਜਾਂ ਲਈ ਵੀ ਵਰਤਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿਛਲੇ ਸਾਲ ਮਈ, ਜੂਨ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਗਿਆ ਸੀ ਅਤੇ ਜ਼ਿਲਾ ਪ੍ਰਸ਼ਾਸ਼ਨ ਨੇ ਇਹ ਕੰਮ ਮਾਨਸੂਨ ਤੋਂ ਪਹਿਲਾਂ ਮਿਥੇ ਸਮੇਂ ਵਿੱਚ ਮੁਕੰਮਲ ਕਰ ਲਿਆ, ਜਿਸ ਨਾਲ ਪੇਂਡੂ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਮਗਨਰੇਗਾ ਵਰਕਰਾਂ ਨੂੰ ਖਾਸ ਕਰਕੇ ਮੌਜੂਦਾ ਕੋਵਿਡ-19 ਦੇ ਸੰਕਟ ਦੌਰਾਨ ਵੀ ਨਿਰਧਾਰਤ ਪੈਮਾਨਿਆਂ ਅਨੁਸਾਰ ਕੰਮ ਮੁਹੱਈਆ ਕਰਵਾਇਆ ਗਿਆ। ਅਪਨੀਤ ਰਿਆਤ ਨੇ ਦੱਸਿਆ ਕਿ ਕੁੱਲ 457 ਛੱਪੜਾਂ ਦੀ ਸਫ਼ਾਈ ਦੌਰਾਨ 242 ਛੱਪੜਾਂ ਨੂੰ ਡਿਸਿਲਟ ਅਤੇ 215 ਛੱਪੜਾਂ ਨੂੰ ਪਾਣੀ ਕੱਢ ਕੇ ਮੁਕੰਮਲ ਸਫ਼ਾਈ ਕਰਵਾਈ ਗਈ।

LEAVE A REPLY

Please enter your comment!
Please enter your name here