ਡੀਸੀ ਵਲੋਂ ਆਦਮਪੁਰ ਤੋਂ ਹਵਾਈ ਅੱਡੇ ਨੂੰ ਜਾਂਦੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਜਾਇਜ਼ਾ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਆਦਮਪੁਰ ਤੋਂ ਹਵਾਈ ਅੱਡੇ ਨੂੰ ਜਾਂਦੀ ਸੜਕ ਨੂੰ ਚੌੜਾ ਅਤੇ ਮਜਬੂਤ ਕਰਨ ਦੇ ਪ੍ਰੋਜੈਕਟ ਦਾ ਜਾਇਜ਼ਾ ਲਿਆ ਗਿਆ । ਡਿਪਟੀ ਕਮਿਸ਼ਨਰ ਨੇ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਬਬੀਤਾ ਕਲੇਰ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਮਾਲ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਵਲੋਂ ਇਸ ਸਬੰਧੀ 39 ਕਰੋੜ ਰੁਪਏ ਦੀ ਵਿਸਥਾਰਿਤ ਯੋਜਨਾ ਬਣਾਈ ਗਈ ਹੈ।

Advertisements

ਜਿਸ ਵਿੱਚ ਜ਼ਮੀਨ ਐਕੁਆਇਰ ਕਰਨ, ਜੰਗਲਾਤ ਕਲੀਅਰੈਂਸ , ਸਿਵਲ ਅਤੇ ਹੋਰ ਕੰਮ ਸ਼ਾਮਿਲ ਹਨ। ਸ੍ਰੀ ਥੋਰੀ ਨੇ ਦੱਸਿਆ ਕਿ ਫੰਡ ਜਾਰੀ ਕਰਨ ਲਈ ਪ੍ਰੋਜੈਕਟ ਰਿਪੋਰਟ ਉਚ ਅਧਿਕਾਰੀਆਂ ਨੂੰ ਭੇਜੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾ ਸ਼ੁਰੂ ਕਰਨਾ ਸਭ ਤੋਂ ਵੱਡੀ ਸਫ਼ਲਤਾ ਹੈ ਅਤੇ ਸਮੁੱਚੇ ਦੁਆਬਾ ਖੇਤਰ ਦੇ ਲੋਕਾਂ ਵਲੋਂ ਆਪਣੇ ਆਪ ਨੂੰ ਦੇਸ਼ ਦੇ ਦੂਸਰੇ ਹਿੱਸਿਆਂ ਨਾਲ ਜੋੜਦਿਆਂ ਇਸ ਸਹੂਲਤ ਦਾ ਲਾਭ ਉਠਾਇਆ ਜਾ ਰਿਹਾ ਹੈ।

ਥੋਰੀ ਨੇ ਦੱਸਿਆ ਕਿ ਹਵਾਈ ਸਫ਼ਰ ਲੋਕਾਂ ਦੇ ਕੀਮਤੀ ਸਮੇਂ, ਪੈਸੇ ਅਤੇ ਊਰਜਾ ਨੂੰ ਬਚਾਉਣ ਤੋਂ ਇਲਾਵਾ ਜ਼ਿਲੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਆਦਮਪੁਰ ਹਵਾਈ ਅੱਡੇ ਤੱਕ ਨਿਰਵਿਘਨ ਤੇ ਸੁਚਾਰੂ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਲਈ ਸੜਕ ਨੂੰ ਚੌੜਿਆਂ ਅਤੇ ਮਜਬੂਤ ਕੀਤਾ ਜਾਣਾ ਬਹੁਤ ਲੋੜੀਂਦਾ ਹੈ।

ਥੋਰੀ ਨੇ ਕਿਹਾ ਕਿ ਪ੍ਰੋਜੈਕਟ ਸਮੇਂ ਸਿਰ ਸੁਚਾਰੂ ਢੰਗ ਨਾਲ ਮੁਕੰਮਲ ਹੋ ਜਾਣਾ ਚਾਹੀਦਾ ਹੈ ਤਾਂ ਜੋ ਯਾਤਰੀਆਂ ਨੂੰ  ਹਵਾਈ ਅੱਡੇ ‘ਤੇ ਆਉਣ ਤੇ ਜਾਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਜਲੰਧਰ-1 ਡਾ.ਜੈ ਇੰਦਰ ਸਿੰਘ, ਡਾਇਰੈਕਟਰ ਆਦਮਪੁਰ ਹਵਾਈ ਅੱਡਾ ਕੇਵਲ ਕ੍ਰਿਸ਼ਨ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਬੀ.ਐਸ.ਤੁਲੀ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here