ਮੁਲਾਜ਼ਮ ਮੰਗਾਂ ਨੂੰ ਲੈ ਕੇ ਮੀਟਿੰਗਾਂ ਉਪਰੰਤ ਸੰਘਰਸ਼ ਨੂੰ ਕੀਤਾ ਜਾਵੇਗਾ ਪ੍ਰਚੰਡ: ਪਸਸਫ਼

ਤਲਵਾੜਾ (ਦ ਸਟੈਲਰ ਨਿਊਜ਼),ਰਿਪੋਰਟ: ਪ੍ਰਵੀਨ ਸੋਹਲ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਸਨ ਪਸਸਫ਼ ਦੀ ਇੱਕ ਸੂਬਾਈ ਵਰਚੁਅਲ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਉਲੀਕੇ ਸੰਘਰਸ਼ ਦਾ ਰਿਵਿਊ ਕੀਤਾ ਗਿਆ ਅਤੇ ਪਸਸਫ਼ ਦੀ ਸ਼ਮੂਲੀਅਤ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ। ਮੁਲਾਜ਼ਮ ਮੰਗਾਂ ਨੂੰ ਲੈ ਕੇ ਸਾਂਝੇ ਫਰੰਟ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਤਹਿਤ ਮਿਤੀ 24 ਤੋਂ 28 ਅਗਸਤ ਤੱਕ ਸੂਬਾ ਸਰਕਾਰ ਦੇ ਵਾਅਦਿਆਂ ਦੀ ਪੰਡ ਨੂੰ ਰਾਜ ਦੇ ਵੱਖ-ਵੱਖ ਸਥਾਨਾਂ ‘ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਫੂਕਿਆ ਜਾਵੇਗਾ।

Advertisements

16ਤੋਂ 30 ਸਤੰਬਰ ਤੱਕ 9 ਵਜੇ ਤੋਂ ਸ਼ਾਮ 5ਵਜੇ ਤੱਕ ਜ਼ਿਲ•ਾ ਹੈੱਡਕੁਆਟਰਾਂ ‘ਤੇ ਲਗਾਤਾਰ ਭੁੱਖ ਹੜਤਾਲ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਪ੍ਰਚੰਡ ਕਰਦਿਆਂ 4 ਤੋਂ 16 ਅਕਤੂਬਰ ਤੱਕ ਜ਼ੇਲ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਲੀਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਪਹਿਲੀ ਸਤੰਬਰ ਤੋਂ ਜ਼ਿਲ•ਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਮੀਟਿੰਗ ‘ਚ ਵਿਭਾਗੀ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ‘ਤੇ ਵੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਸੂਬਾ ਜਨ.ਸਕੱਤਰ ਤੀਰਥ ਸਿੰਘ ਬਾਸੀ, ਮਨਜੀਤ ਸਿੰਘ ਸੈਣੀ, ਰਾਮਜੀਦਾਸ ਚੌਹਾਨ, ਦਰਸ਼ਨ ਬੇਲੂਮਾਜਰਾ,ਇੰਦਰਜੀਤ ਵਿਰਦੀ, ਕੁਲਦੀਪ ਸਿੰਘ ਦੌੜਕਾ, ਕੁਲਦੀਪ ਸਿੰਘ ਕੌੜਾ, ਹਰੀ ਬਿਲਾਸ ਹਿਊਂ, ਮੱਖਣ ਸਿੰਘ, ਬਿਮਲਾ ਰਾਣੀ, ਸ਼ਰਮੀਲਾ ਦੇਵੀ, ਕਮਲਜੀਤ ਕੌਰ, ਲਖਵਿੰਦਰ ਸਿੰਘ ਆਦਿ ਵੱਡੀ ਗਿਣਤੀ ਸੂਬਾਈ ਆਗੂ ਸ਼ਾਮਲ ਹੋਏ।

LEAVE A REPLY

Please enter your comment!
Please enter your name here