ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾ ਕੇ ਪ੍ਰਧਾਨ ਮੰਤਰੀ ਅਵਾਰਡ ਲਈ ਦੋ ਸਟੇਜਾਂ ‘ਚ ਮੋਹਰੀ ਆਇਆ ਜ਼ਿਲਾ ਜਲੰਧਰ

ਜਲੰਧਰ(ਦ ਸਟੈਲਰ ਨਿਊਜ਼)। ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਜ਼ਿਲਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕੀਤੇ ਗਏ ਅਣਥੱਕ ਯਤਨਾਂ ਨੇ ਕੇਂਦਰ ਸਰਕਾਰ ਦੇ ਧਿਆਨ ਨੂੰ ਆਪਣੇ ਵੱਲ ਖਿੱਚਿਆ ਹੈ, ਜਿਸ ਸਦਕਾ ਸਮੁੱਚੇ ਪੰਜਾਬ ਵਿੱਚ ਜ਼ਿਲਾ ਜਲੰਧਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸੁਧਾਰ ਲਿਆ ਕੇ ਪ੍ਰਧਾਨ ਮੰਤਰੀ ਅਵਾਰਡ ਪ੍ਰਾਪਤ ਕਰਨ ਲਈ ਦੋ ਸਟੇਜਾਂ ਵਿੱਚ ਮੋਹਰੀ ਰਿਹਾ ਹੈ ।

Advertisements

ਹੁਣ ਜ਼ਿਲਾ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ  ਦੀ ਸਕਰੀਨਿੰਗ ਕਮੇਟੀ ਸਾਹਮਣੇ 28 ਅਗਸਤ ਨੂੰ ਵੈਬ ਅਧਾਰਿਤ ਪਾਵਰ ਪੁਆਇੰਟ ਪ੍ਰੈਜੇਂਟੇਸ਼ਨ ਦਿੱਤੀ ਜਾਵੇਗੀ।  ਪੰਜਾਬ ਸਰਕਾਰ ਦੁਆਰਾ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਨਿਰਧਾਰਿਤ ਸਮੇਂ ਵਿੱਚ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜ਼ਿਲਾ ਵਾਸੀਆਂ ਨੂੰ ਜੁਲਾਈ ਤੋਂ ਸੇਵਾਵਾਂ ਪ੍ਰਦਾਨ ਕਰਕੇ ਜ਼ਿਲਾ ਜਲੰਧਰ ਪੂਰੇ ਪੰਜਾਬ ਵਿੱਚ ਮੋਹਰੀ ਰਿਹਾ ਹੈ ਅਤੇ ਹੁਣ ਬਕਾਇਆ ਬਿਨੇਪੱਤਰਾਂ ਦੀ ਦਰ 0.08 ਪ੍ਰਤੀਸ਼ਤ ਹੈ।

ਜ਼ਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਜ਼ਿਕਰ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਮੁੱਚੀ ਟੀਮ ਦੇ ਅਣਥੱਕ ਯਤਨਾਂ ਨੂੰ ਕੌਮੀ ਪੱਧਰ ‘ਤੇ ਪ੍ਰਸ਼ੰਸਾ ਕੀਤੀ ਗਈ ਹੈ। ਸ੍ਰੀ ਥੋਰੀ ਨੇ ਕਿਹਾ ਕਿ ਹੁਣ ਜ਼ਿਲਾ ਜਲੰਧਰ ਨਾਗਰਕਿ ਸੇਵਾਵਾਂ ਵਿੱਚ ਸੁਧਾਰ ਲਿਆਉਣ ਬਦਲੇ ਪ੍ਰਧਾਨ ਮੰਤਰੀ ਐਵਾਰਡ ਦੇ ਦੂਜੀ ਸਟੇਜ ਵਿੱਚ ਪਹੁੰਚ ਗਿਆ ਹੈ।  

ਸ੍ਰੀ ਥੋਰੀ ਨੇ ਦੱਸਿਆ ਕਿ ਇਹ ਸਭ ਸੇਵਾ ਕੇਂਦਰਾਂ ਦੀ ਲਗਾਤਾਰ ਨਿਗਰਾਨੀ ਕਰਨ ਕਰਕੇ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਕੰਮ ਕਾਜ ਦੀ ਹਫ਼ਤਾਵਾਰੀ ਸਮੀਖਿਆ ਨਾਲ ਜ਼ਿਲਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਤੇ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾ ਵਲੋਂ 01 ਜਨਵਰੀ 2020 ਤੋਂ ਹੁਣ ਤੱਕ 3,011,19 ਬਿਨੈਪੱਤਰ ਵੱਖ-ਵੱਖ ਸੇਵਾਵਾਂ ਲਈ ਪ੍ਰਾਪਤ ਕੀਤੇ ਗਏ ਸਨ, ਜਿਸ ਵਿਚੋਂ ਹੁਣ ਤੱਕ ਕੇਵਲ 245 ਬਿਨੈਪੱਤਰ ਹੀ ਬਕਾਇਆ ਰਹਿ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ 200 ਪ੍ਰਕਾਰ ਦੀਆਂ ਸੇਵਾਵਾਂ ਇਕੋ ਛੱਤ ਹੇਠਾਂ ਮੁਹੱਈਆ ਕਰਵਾਉਣ ਲਈ ਸੇਵਾ ਕੋਂਦਰ ਖੋਲੇ ਗਏ ਸਨ। ਉਨਾਂ ਕਿਹਾ ਕਿ ਇਸ ਲਈ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਤਰਾਂ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਸ੍ਰੀ ਥੋਰੀ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਲੋਂ ਨਾਗਰਿਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਟੋਲਰੇਂਸ ਪਾਲਿਸੀ ਨੂੰ ਅਪਣਾਇਆ ਗਿਆ ਹੈ।

ਉਨਾਂ ਕਿਹਾ ਕਿ ਸੇਵਾਵਾ ਕੇਂਦਰਾਂ ਵਲੋਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪਾਈ ਗਈ ਅਣਗਹਿਲੀ ‘ਤੇ ਸੇਵਾ ਕੇਂਦਰਾਂ ਦੀ ਪ੍ਰਬੰਧਕ ਕਮੇਟੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਉਪ ਮੰਡਲ ਮੈਜਿਸਟਰਟਾਂ ਨੂੰ ਵੀ ਕਿਹਾ ਕਿ ਜਨਤਕ ਹਿੱਤ ਨੂੰ ਮੁੱਖ ਰੱਖਦਿਆਂ ਸੇਵਾ ਕੇਂਦਰਾਂ ਦੀ  ਕਾਰਜਪ੍ਰਣਾਲੀ ਦਾ ਨਿਯਮਤ ਤੌਰ ‘ਤੇ ਜਾਇਜ਼ਾ ਲਿਆ ਜਾਵੇ। ਉਨਾਂ ਕਿਹਾ ਕਿ ਆਪਣੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰਾਂ  ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।

LEAVE A REPLY

Please enter your comment!
Please enter your name here