ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਜੂਮੈਟੋ ਵਲੋਂ 27 ਅਗਸਤ ਤੋਂ ਸ਼ੁਰੂ ਕੀਤੀ ਜਾਵੇਗੀ ਆਨਲਾਈਨ ਪਲੇਸਮੈਂਟ ਮੁਹਿੰਮ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਅਤੇ ਜੂਮੈਟੋ ਵਲੋਂ 27 ਅਗਸਤ ਤੋਂ 5 ਸਤੰਬਰ ਤੱਕ ਆਨਲਾਈਨ ਪਲੇਸਮੈਂਟ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ, ਜਲੰਧਰ ਜਸਵੰਤ ਰਾਏ ਨੇ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨ ਇਸ ਮੁਹਿੰਮ ਦੌਰਾਨ ਆਨਲਾਈਨ ਮੋਬਾਇਲ ਨੰਬਰ 82640-78600 ਅਤੇ 82888-68694 ‘ਤੇ ਸੰਪਰਕ ਕਰ ਸਕਦੇ ਹਨ।

Advertisements

ਉਨਾਂ ਦੱਸਿਆ ਕਿ ਇਸ ਉਪਰੰਤ ਕੰਪਨੀ ਦੇ ਅਧਿਕਾਰੀਆਂ ਵਲੋਂ ਉਨਾਂ ਦੀ ਆਨਲਾਈਨ ਇੰਟਰਵਿਊ ਲਈ ਜਾਵੇਗੀ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਰੋਜ਼ਗਾਰ ਪ੍ਰਾਪਤੀ ਲਈ  www.pgrkam.com ‘ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਨੌਜਵਾਨ ਟੈਲੀਫੋਨ ਨੰ : 0181-2225791 ਅਤੇ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here