ਕਮਿਸ਼ਨਰੇਟ ਵਲੋਂ ਮਾਸਕ ਨਾ ਪਾਉਣ ਵਾਲੇ 34360 ਲੋਕਾਂ ਨੂੰ 1.65 ਕਰੋੜ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਕਾਰਵਾਈ ਨੂੰ ਤੇਜ਼ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ 34360 ਲੋਕਾਂ ਦੇ ਚਲਾਨ ਕਰਕੇ 1.65 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਤੱਕ 34360 ਲੋਕਾਂ ਨੂੰ 1,65,25,600 ਰੁਪਏ ਜੁਰਮਾਨਾ ਕੀਤਾ ਗਿਆ ਹੈ।

Advertisements

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 46 ਵਿਅਕਤੀਆਂ ਨੂੰ 86000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 453 ਵਿਅਕਤੀਆਂ ਨੂੰ 116100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 55751 ਟਰੈਫਿਕ ਚਲਾਨ ਕਰਕੇ 2373 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 76 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  1.48 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 234 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.80 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 354 ਟਰੈਫਿਕ ਚਲਾਨ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਅੱਜ 182 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 91000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਾਇਆ ਜਾਵੇ।

LEAVE A REPLY

Please enter your comment!
Please enter your name here