ਜਲੰਧਰ ਨੂੰ ਮਿਲਣਗੇ ਨਵੇਂ ਨੌ ਸੀਵਰੇਜ ਟਰੀਟਮੈਂਟ ਪਲਾਂਟ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਤੋਂ ਇਲਾਵਾ ਸੀਵਰੇਜ ਦੇ ਪਾਣੀ ਨੂੰ ਚੰਗੀ ਤਰਾਂ ਸਾਫ਼ ਕਰਕੇ ਸਿੰਚਾਈ ਲਈ ਵਰਤਣ ਨੂੰ ਯਕੀਨੀ ਬਣਾਉਣ ਲਈ ਜਲੰਧਰ ਵਿੱਚ ਨੌ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲੱਗਣਗੇ, ਜਿਸ ਵਿੱਚ ਇਕ ਨਗਰ ਨਿਗਮ ਦੀ ਹਦੂਦ ਅੰਦਰ, ਸੱਤ ਹੋਰ ਨਗਰ ਕੌਂਸਲਾਂ /ਨਗਰ ਪੰਚਾਇਤਾਂ ਅਤੇ ਇਕ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਫੋਕਲ ਪੁਆਇੰਟ ਵਿਖੇ ਲਗਾਇਆ ਜਾਵੇਗਾ।
ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਫੋਲੜੀਵਾਲ ਵਿਖੇ 50 ਐਮ.ਐਲ.ਡੀ. ਸਵੀਰੇਜ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਸ਼ੁਰੂ ਕਰਨ ਦੇ ਆਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਭੋਗਪੁਰ, ਕਰਤਾਰਪੁਰ, ਆਦਮਪੁਰ ਅਤੇ ਨਗਰ ਪੰਚਾਇਤ ਗੋਰਾਇਆ ਵਿਖੇ ਚਾਰ ਸੀਵਰੇਜ ਟਰੀਟਮੈਂਟਾਂ ਪਲਾਂਟਾ ਦੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ,ਜਿਸ ਲਈ ਟੈਂਡਰ ਮੰਗੇ ਜਾ ਰਹੇ ਹਨ। ਸ਼੍ਰੀ ਥੋਰੀ ਨੇ ਦੱਸਿਆ ਕਿ ਨਗਰ ਪੰਚਾਇਤ ਬਿਲਗਾ, ਨਗਰ ਕੌਂਸਲ ਮਹਿਤਪੁਰ ਅਤੇ ਨਗਰ ਕੌਂਸਲ ਅਲਾਵਲਪੁਰ ਵਿਖੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾਣਗੇ ਅਤੇ ਜ਼ਮੀਨ ਲਈ ਸਰਵੇ ਸ਼ੁਰੂ ਕੀਤਾ ਜਾ ਚੁੱਕਾ ਹੈ।

Advertisements


ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆ ਨੂੰ ਸਾਫ਼ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵਲੋਂ ਫੋਕਲ ਪੁਆਇੰਟ ਵਿਖੇ ਵੀ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਸ਼੍ਰੀ ਥੋਰੀ ਨੇ ਦੱਸਿਆ ਕਿ ਨਗਰ ਨਗਮ ਵਲੋਂ ਫੋਲੜੀਵਾਲ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਨੂੰ 100 ਐਮ.ਐਲ.ਡੀ. ਤੱਕ ਮੁੜ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ,ਜਿਸ ‘ਤੇ ਕੰਮ ਜਲਦ ਸ਼ੁਰੂ ਹੋ ਜਾਵੇਗਾ। ਸ਼੍ਰੀ ਥੋਰੀ ਨੇ ਦੱਸਿਆ ਕਿ ਸਬੰਧਿਤ ਖੇਤਰਾਂ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਨਾਲ,ਇਹ ਜ਼ਿਲੇ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਜਿੰਨੀ ਜਲਦੀ ਹੋ ਸਕੇ ਮੁਕੰਮਲ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇਸ ਤਰ•ਾਂ ਦੀ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਸਕੇ। ਸ਼੍ਰੀ ਥੋਰੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਸੁਚਾਰੂ ਢੰਗ ਨਾਲ ਸਮੇਂ ਸਿਰ ਮੁਕੰਮਲ ਕਰਨ ਲਈ  ਅਧਿਕਾਰੀਆਂ ਵਲੋਂ ਇਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜੀ ਨੂੰ ਸੁਰੱਖਿਅਤ ਤੇ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜ਼ਿਲੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦਿੱਤਾ ਜਾਵੇ। ਸ਼੍ਰੀ ਥੋਰੀ ਨੇ ਦੁਹਰਾਇਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲੇ ਦੇ ਸਰਵਪੱਖੀ ਵਿਕਾਸ ਅਤੇ ਜ਼ਿਲਾ ਵਾਸੀਆਂ ਦੀ ਖੁਸਹਾਲੀ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਕੁਲਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਜਤਿਨ ਵਾਸੂਦੇਵਾ , ਡੀ.ਐਸ.ਪੀ.ਸ੍ਰੀ ਸਰਬਜੀਤ ਰਾਏ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।  

LEAVE A REPLY

Please enter your comment!
Please enter your name here