ਜਿਲੇ ਵਿੱਚ 58 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 1385, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 826 ਨਵੇਂ ਸੈਪਲ ਲੈਣ ਨਾਲ ਅਤੇ 1444 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 58 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1385 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਕੁੱਲ ਸੈਪਲਾਂ ਦੀ ਗਿਣਤੀ 55964 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 52171 ਸੈਂਪਲ ਨੈਗਟਿਵ,  ਜਦਕਿ 2426 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 36 ਹੈ । ਐਕਟਿਵ ਕੇਸਾ ਦੀ ਗਿਣਤੀ 403 ਹੈ ਤੇ 946  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 58 ਕੇਸ ਹੁਸ਼ਿਆਰਪੁਰ ਦੇ ਵੱਖ-ਵੱਖ ਸਿਹਤ ਬਲਾਕਾਂ ਨਾਲ ਸਬੰਧਿਤ  ਹਨ । ਇਸ ਤੋ ਇਲਾਵਾ 1 ਮੌਤ ਸ਼ਰਿਤਾ ਸ਼ਰਮਾਂ 62 ਸਾਲਾ ਵਾਸੀ ਨਵੀ ਅਬਾਦੀ ਹੁਸ਼ਿਆਰਪੁਰ ਜੋ 26 ਅਗਸਤ ਕੋਰੋਨਾ ਪਾਜੇਟਿਵ ਪਾਈ ਗਈ ਸੀ  ਦੀ ਮੌਤ ਹੋ ਗਈ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ। ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ-19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ-ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ ।

LEAVE A REPLY

Please enter your comment!
Please enter your name here