ਜ਼ਿਲਾ ਮੈਜਿਸਟਰੇਟ ਨੇ ਅਜੀਤ ਨਗਰ, ਮੰਡਿਆਲਾ, ਕੈਂਥਾਂ ਮੁਹੱਲਾ ਤੇ ਉਚੀ ਬੱਸੀ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੇ ਪਿਛਲੇ ਦਿਨੀਂ ਆਏ ਪਾਜਿਟਿਵ ਕੇਸਾਂ ਦੇ ਮੱਦੇਨਜ਼ਰ ਸੀ.ਆਰ.ਪੀ.ਸੀ. ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਸਥਾਨਕ ਮੁਹੱਲਾ ਅਜੀਤ ਨਗਰ, ਪਿੰਡ ਮੰਡਿਆਲਾ, ਮੁਹੱਲਾ ਕੈਂਥਾਂ ਤਹਿਸੀਲ ਦਸੂਹਾ ਅਤੇ ਪਿੰਡ ਉਚੀ ਬੱਸੀ ਤਹਿਸੀਲ ਦਸੂਹਾ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨਾਂ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ। ਅਪਨੀਤ ਰਿਆਤ ਨੇ ਕਿਹਾ ਕਿ ਇਨਾਂ ਜ਼ੋਨਾਂ ਵਿੱਚ 100 ਫੀਸਦੀ ਸੈਂਪਲਿੰਗ ਆਉਂਦੇ 3 ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇ ਅਤੇ ਇਹ ਖੇਤਰ ਪੂਰੀ ਤਰਾਂ ਸੀਲ ਰਹਿਣ।

Advertisements

ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਾਂ ਜ਼ੋਨਾਂ ਵਿੱਚ ਜੇਕਰ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਵਾਈ ਵਿੱਚ ਕੋਈ ਵਿਅਕਤੀ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲਾ ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਲੋਕਾਂ ਨੂੰ ਸੈਂਪਲ ਦੇਣ ਤੋਂ ਰੋਕਣ ਲਈ ਕਿਸੇ ਵੀ ਤਰਾਂ ਦੀ ਸਰਗਰਮੀ ਕਰਦਾ ਹੈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ।ਉਨਾਂ ਕਿਹਾ ਕਿ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨਾਂ ਕਿਹਾ ਕਿ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ।

ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਲੂਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉ

LEAVE A REPLY

Please enter your comment!
Please enter your name here