ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮੇਲੇ ‘ਤੇ 1 ਸਤੰਬਰ ਨੂੰ ਲੋਕਲ ਛੁੱਟੀ ਦਾ ਹੁਕਮ

ਜਲੰਧਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਜਲੰਧਰ ਵਿਚ ਸਥਿਤ ਸਮੂਹ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਮਿਤੀ 1.09.2020 ਦਿਨ ਮੰਗਲਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisements

ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ ਅਤੇ ਸ਼ਰਧਾਲੂ ਘਰਾਂ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਬਾਬਾ ਜੀ ਦੇ ਦਰਸ਼ਣ ਕਰ ਸਕਣਗੇ। ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਦਿਰ ਜਾਂ ਆਸ-ਪਾਸ ਕਿਸੇ ਵੀ ਤਰਾਂ ਦਾ ਇਕੱਠ ਨਾ ਹੋ ਸਕੇ।

LEAVE A REPLY

Please enter your comment!
Please enter your name here