ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਦੌਰਾਨ ਮਨੁੱਖੀ ਅੰਗਾਂ ਦੇ ਵਪਾਰ ਅਤੇ ਮੁਨਾਫ਼ਾਖੋਰੀ ਵਰਗੀਆਂ ਅਫ਼ਵਾਹਾਂ ਦਾ ਖੰਡਨ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸ਼ੋਸ਼ਲ ਮੀਡੀਆ ‘ਤੇ ਮਨੁੱਖੀ ਅੰਗਾਂ ਦਾ ਵਪਾਰ ਅਤੇ ਮੁਨਾਫ਼ਾਖੋਰੀ ਕਰਨ ਦੀਆਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਗਿਆ ਜੋ ਕਿ ਨਿਰਅਧਾਰ ਅਤੇ ਤੱਥਹੀਣ ਹਨ। ਇਨਾਂ ਖ਼ਬਰਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆਂ ‘ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਦੇ ਜਾਲ ਵਿੱਚ ਨਾ ਫਸਣ, ਕਿਉਂਕਿ ਇਹ ਸਚਾਈ ਤੋਂ ਕੋਹਾਂ ਦੂਰ ਹਨ। ਸ੍ਰੀ ਥੋਰੀ ਨੇ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਨੂੰ ਤਾੜਨਾ ਕੀਤੀ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਸਮਾਜ ਵਿੱਚ ਤਣਾਅ ਨਾ ਵਧਾਉਣ ਅਤੇ ਅਜਿਹੇ ਲੋਕਾਂ ਖਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ।

Advertisements

ਸ੍ਰੀ ਥੋਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ ਦੇ ਇਲਾਜ ਲਈ ਨਿਰਧਾਰਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਦੇ ਹਨ। ਉਨਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਕੋਵਿਡ ਦਾ ਟੈਸਟ ਕਰਵਾਉਣ ਲਈ ਅੱਗੇ ਆਉÎਣ, ਤਾਂ ਕਿ ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਿਆ ਜਾ ਸਕੇ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸੈਂਪਲ ਲੈਣਾ ਬਹੁਤ ਮਹੱਤਵਪੂਰਨ ਹੈ ਅਤੇ ਜ਼ਿਲਾ ਵਾਸੀਆਂ ਨੂੰ ਇਸ ਨੂੰ ਤੋਂ ਘਬਰਾਉਣਾ ਨਹੀਂ ਚਾਹੀਦਾ। ਸ੍ਰੀ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵਲੋਂ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਵੱਧ ਤੋਂ ਵੱਧ ਟੈਸਟ ਕਰਕੇ ਜਿਨਾਂ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਦਿਖਾਈ ਦਿੰਦੇ, ਪਰ ਉਹ ਕੋਰੋਨਾ ਪ੍ਰਭਾਵਿਤ ਹਨ ਦੀ ਸ਼ਨਾਖਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here