ਪੰਜਾਬ ਰਾਜ ਕਾਨੂੰਨੀ ਅਥਾਰਟੀ ਨੇ ਭਲਾਈ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਤੋਂ ਆਮ ਜਨਤਾ ਨੂੰ ਕਰਵਾਇਆ ਜਾਣੂੰ

ਚੰਡੀਗੜ (ਦ ਸਟੈਲਰ ਨਿਊਜ਼)। ਆਮ ਜਨਤਾ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਤੋਂ ਜਾਣੂੰ ਕਰਵਾਉਣ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਮਾਨਯੋਗ ਜਸਟਿਸ ਰਾਕੇਸ਼ ਕੁਮਾਰ ਜੈਨ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਵੈਬੀਨਾਰ ਕੀਤਾ ਗਿਆ, ਜਿਸ ਵਿੱਚ ਜ਼ਿਲਾ ਮੁਹਾਲੀ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ ।

Advertisements

ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਦੱਸਿਆ ਕਿ ਪਛੜੇ ਅਤੇ ਕਮਜ਼ੋਰ ਵਰਗ ਦੇ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਅਤੇ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਸਟੇਟ ਅਥਾਰਟੀ ਵੱਲੋਂ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਾਜ ਭਰ ਵਿੱਚ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ ਲਾਗੂ ਕੀਤੀ ਗਈ, ਜਿਸ ਤਹਿਤ ਤੇਜ਼ਾਬ ਪੀੜਤ, ਜਬਰ ਜਨਾਹ ਪੀੜਤ, ਮਨੁੱਖੀ ਤਸਕਰੀ ਆਦਿ ਦੇ ਪੀੜਤਾਂ ਨੂੰ ਮੁੜ-ਵਸੇਬੇ ਦੇ ਮੰਤਵ ਨਾਲ ਮੁਆਵਜ਼ਾ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ‘ਵਿਮੈਨ ਵਿਕਟਮ ਕੰਪਨਸੇਸ਼ਨ ਸਕੀਮ’ ਨੂੰ ਵੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਭਰ ਵਿੱਚ ਵਿਸ਼ੇਸ਼ ਤੌਰ ‘ਤੇ ਲਾਗੂ ਕੀਤਾ ਗਿਆ ਹੈ।ਇਸ ਮੌਕੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ ਪੰਚਾਂ ਤੇ ਸਰਪੰਚਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਿੰਡਾਂ ਵਿੱਚ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋੜਵੰਦਾਂ ਤੱਕ ਇਨਾਂ ਦਾ ਲਾਭ ਪਹੁੰਚ ਸਕੇ।ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਮ ਜਨਤਾ ਲਈ ਟੌਲ ਫ੍ਰੀ ਹੈਲਪਲਾਈਨ 1968 ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਕੋਈ ਵੀ ਵਿਅਕਤੀ ਘਰ ਬੈਠੇ ਇਸ ਨੰਬਰ ਰਾਹੀਂ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।

LEAVE A REPLY

Please enter your comment!
Please enter your name here