ਜਿਲੇ ਵਿੱਚ 24 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 1614, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਕੋਵਿਡ-19 ਵਾਈਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈਐਸਆਈ ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ । ਕੋਵਿਡ-19 ਬਾਰੇ ਦੱਸਦਿਆ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  ਵਿਆਕਤੀਆਂ ਦੇ 1144 ਨਵੇ ਸੈਪਲ ਲੈਣ  ਨਾਲ ਅਤੇ 1349 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1614 ਹੋ ਗਈ ਹੈ ।

Advertisements

ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 61016 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 58340 ਸੈਪਲ  ਨੈਗਟਿਵ,  ਜਦਕਿ 1096 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 52 ਹੈ । ਐਕਟਿਵ ਕੇਸਾ ਦੀ ਗਿਣਤੀ 323 ਹੈ , ਤੇ 1238  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਅੱਜ ਦੇ 24 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 5 , ਭੂਗਾੰ 7, ਹਾਰਟਾ ਬਡਲਾਂ 2, ਦਸੂਹਾਂ 4 , ਮੁਕੇਰੀਆਂ 1, ਗੰੜਸੰਕਰ 2,  ਮੰਡ ਭੰਡੇਰ 1, ਟਾਡਾਂ 1, ਹਾਜੀਪੁਰ 1 ਕੇਸ ਤੋ ਪਾਜੇਟਿਵ ਪਾਏ ਗਏ ਹਨ  ਇਸ ਤੋ ਇਲਾਵਾ ਤਿੰਨ ਮੌਤਾਂ  (1)ਨਰਿੰਦਰ ਸਿੰਘ 58 ਸਾਲ ਵਾਸੀ ਲਾਮਿਨ, ਮੰਡ ਭੰਡੇਰ ਐਮ ਐਚ ਜਲੰਧਰ ਜੇਰੇ ਇਲਾਜ ਸੀ , (2) ਬਲਬੀਰ ਕੋਰ 50ਸਾਲ ਵਾਸੀ ਨੰਗਲ ਖੂੰਗਾਂ ਟਾਡਾਂ ਸਿਵਲ ਹਸਪਤਾਲ ਜਲੰਧਰ ਜੇਰੇ ਇਲਾਜ ਸੀ , ਅਤੇ (3) ਅਰਵਿੰਦ ਸਰਮਾਂ 60 ਸਾਲ ਜਗਤਪੁਰਾ ਹੁਸ਼ਿਆਰਪੁਰ ਜਲੰਧਰ ਦੇ ਕਿਸੇ ਨਿਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ, ਇਹ ਤਿੰਨੇ ਮਰੀਜ ਕੋਰੋਨਾ ਪਾਜੇਟਿਵ ਸਨ ।

LEAVE A REPLY

Please enter your comment!
Please enter your name here