ਬੀ.ਐਸ.ਸੀ. (ਆਈ.ਟੀ.) ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਦੱਸਿਆ ਕਿ ਜ਼ਿਲਾ ਸੇਵਾਵਾਂ ਭਲਾਈ ਦਫ਼ਤਰ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਵਿਖੇ ਬੈਚਲਰ ਆਫ਼ ਸਾਇੰਸ ਇਨ.ਆਈ. ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ।

Advertisements

ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਦੂਜੇ ਸਮੈਸਟਰ ਵਿੱਚ ਹਰਪ੍ਰੀਤ ਤੇ ਜਸਮੀਤ ਕੌਰ ਨੇ 9.00 ਫੀਸਦੀ ਅੰਕ ਲੈ ਕੇ ਪਹਿਲਾ,ਅਨਮੋਲ ਐਰੀ ਤੇ ਭੁਪਿੰਦਰ ਕੌਰ ਨੇ 8.33 ਫੀਸਦੀ ਅੰਕ ਲੈ ਕੇ ਦੂਜਾ ਅਤੇ ਭਾਰਤੀ ਨੇ 8.05 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਉਨਾਂ ਸ਼ਾਨਦਾਰ ਨਤੀਜਿਆਂ ਲਈ ਡਾ: ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁੱਖੀ),  ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਮੈਡਮ ਸੰਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here