ਅਗਲੇ 15 ਦਿਨਾਂ ਵਿੱਚ 30 ਸਾਲ ਤੇ ਹੋਰ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਦੇ ਸੈਂਪਲ ਇਕੱਤਰ ਕਰਨ ‘ਤੇ ਦਿੱਤਾ ਜਾਵੇਗਾ ਜ਼ੋਰ: ਡੀ.ਸੀ ਥੋਰੀ

ਜਲੰਧਰ(ਦ ਸਟੈਲਰ ਨਿਊਜ਼)। ਜਲੰਧਰ ਵਿਚ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ, ਜ਼ਿਲਾ ਪ੍ਰਸ਼ਾਸਨ ਵਲੋਂ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਅਤੇ 30 ਸਾਲ ਦੀ ਉਮਰ ਦੇ ਲੋਕਾਂ ਦੇ ਕੋਵਿਡ ਦੇ ਟੈਸਟ ਕਰਨ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਸੈਂਪਲ ਲੈਣ ਵਾਲੀਆਂ 39 ਟੀਮਾਂ ਨੂੰ ਵਧਾ ਕੇ 80 ਟੀਮਾਂ ਤੱਕ ਕਰ ਦਿੱਤਾ ਗਿਆ ਹੈ ਤਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਜਲਦੀ ਸ਼ਨਾਖਤ ਕਰਕੇ ਉਨਾਂ ਦਾ ਸਮੇਂ ਸਿਰ ਇਲਾਜ ਕਰਵਾਇਆ ਜਾ ਸਕੇ।

Advertisements

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਹੁਸਨ ਲਾਲ ਵਲੋਂ ਸੂਬੇ ਵਿੱਚ ਕੋਵਿਡ-19 ਸਬੰਧੀ ਸਥਿਤੀ ਅਤੇ ਮੌਤ ਦਰ ਨੂੰ ਘਟਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ-19 ਸਬੰਧੀ ਸੈਂਪਲ ਇਕੱਤਰ ਕਰਨ ਵਾਲੀਆਂ 39 ਟੀਮਾਂ ਨੂੰ ਪਹਿਲਾਂ ਹੀ 80 ਟੀਮਾਂ ਤੱਕ ਵਧਾਇਆ ਜਾ ਚੁੱਕਾ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਟੀਮਾਂ ਨੂੰ ਅਗਲੇ ਪੰਦਰਾਂ ਦਿਨਾਂ ਦੌਰਾਨ ਖਾਸ ਕਰਕੇ ਸ਼ਹਿਰੀ ਖੇਤਰਾਂ ਵਿੱਚ 30 ਸਾਲ ਦੀ ਉਮਰ ਵਰਗ ਅਤੇ ਦੂਜੀਆਂ ਸਹਿ-ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦੇ 2.41 ਲੱਖ ਟੈਸਟ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਸ੍ਰੀ ਥੋਰੀ ਨੇ ਦੱਸਿਆ ਕਿ ਕੋਵਿਡ ਦੇ ਸ਼ੱਕੀ ਅਤੇ ਪ੍ਰਭਾਵਿਤ ਮਰੀਜ਼ਾਂ ਦੀ ਜਲਦੀ ਸ਼ਨਾਖਤ ਕਰਕੇ ਅਤੇ ਜਲਦੀ ਇਲਾਜ ਨੂੰ ਯਕੀਨੀ ਬਣਾ ਕੇ ਮੌਤ ਦਰ ਨੂੰ ਘੱਟ ਕਰਨ ਵੱਲ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸੈਂਪਲ ਟੀਮਾਂ ਵਿੱਚ ਵਾਧਾ ਕਰਨ ਦੇ ਉਠਾਏ ਗਏ ਕਦਮ ਨਾਲ ਸਿਹਤ ਟੀਮਾਂ ਨੂੰ ਸ਼ੱਕੀ ਅਤੇ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਵਿੱਚ ਅਸਾਨੀ ਹੋਵੇਗੀ।ਸ੍ਰੀ ਥੋਰੀ ਨੇ ਦੱਸਿਆ ਕਿ ਸੈਂਪਲ ਇਕੱਤਰ ਕਰਨ ਵਾਲੀਆਂ ਟੀਮਾਂ ਨਾਲ ਓ.ਪੀ.ਡੀ.ਟੀਮਾਂ ਵੀ ਮੌਜੂਦ ਹੋਣਗੀਆਂ ਜਿਨਾਂ ਵਿਚ ਮੈਡੀਕਲ ਅਫ਼ਸਰ, ਫਰਮਾਸਿਸਟ ਅਤੇ ਸਟਾਫ਼ ਨਰਸ ਸ਼ਾਮਿਲ ਹਨ ਅਤੇ ਇਨਾਂ ਪਾਸ ਲੋੜੀਂਦੀ ਮਾਤਰਾ ਵਿੱਚ ਦਵਾਈਆਂ, ਸੈਨੀਟਾਈਜਰ ਅਤੇ ਮਾਸਕ ਆਦਿ ਹੋਣਗੇ।

ਸ੍ਰੀ ਥੋਰੀ ਨੇ ਕਿਹਾ ਕਿ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਮਿਊਨਟੀ ਵਲੰਟੀਅਰਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤਾਂ ਕਿ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਹਿਲੇ ਪੜਾਅ ਵਿੱਚ ਹੀ ਜਲਦੀ ਸ਼ਨਾਖਤ ਕਰਕੇ ਉਨਾਂ ਨੂੰ ਜਲਦੀ ਇਲਾਜ ਮੁਹੱਈਆ ਕਰਵਾਕੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਵਿਡ ਦੇ ਵੱਧ ਰਹੇ ਕੇਸਾਂ ਨਾਲ ਮੋਹਰੇ ਹੋਕੇ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਵਿਡ-19 ਖਿਲਾਫ਼ ਜੰਗ ਵਿੱਚ ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ ਅਤੇ ਬਿਮਾਰੀ ਸਬੰਧੀ ਕਿਸੇ ਵੀ ਤਰਾਂ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਡਾਕਟਰ ਪਾਸ ਜਾਣ ਤੋਂ ਝਿਜਕਿਆ ਨਾ ਜਾਵੇ ਤਾਂ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਸ੍ਰੀ ਥੋਰੀ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਵਿਡ-19 ਪ੍ਰਤੀ ਪੂਰੀ ਤਰ•ਾਂ ਚੌਕਸ ਰਹਿੰਦਿਆਂ ਸਿਹਤ ਵਿਭਾਗ ਵਲੋਂ ਜਾਰੀ ਸੁਰੱਖਿਆ ਪ੍ਰੋਟੋਕਾਲ ਖਾਸ ਕਰਕੇ ਦੋ ਗਜ਼ ਦੀ ਦੂਰੀ, ਮਾਸਕ ਪਾਉਣਾ ਅਤੇ ਹੱਥਾਂ ਨੂੰ ਸਾਫ਼ ਸੁਥਰਾ ਰੱਖਣ ਦੀ ਪਾਲਣਾਂ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੋਸਲ ਮੀਡੀਆ ‘ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ‘ਤੇ ਵਿਸਵਾਸ਼ ਨਾ ਕੀਤਾ ਜਾਵੇ।

LEAVE A REPLY

Please enter your comment!
Please enter your name here