ਨਿਗਮ ਦੇ ਜੁਆਇੰਟ ਕਮਿਸ਼ਨਰ ਅਤੇ ਅਸਟੇਟ ਅਫ਼ਸਰ ਪੁੱਡਾ ਵਲੋਂ ਕਰਵਾਇਆ ਗਿਆ ਕੋਵਿਡ ਟੈਸਟ

ਜਲੰਧਰ (ਦ ਸਟੈਲਰ ਨਿਊਜ਼)। ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਇਨਾਇਤ ਅਤੇ ਅਸਟੇਟ ਅਫ਼ਸਰ ਪੁੱਡਾ ਸ੍ਰੀਮਤੀ ਨਵਨੀਤ ਕੌਰ ਬੱਲ ਵਲੋਂ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਕੋਵਿਡ-19 ਦਾ ਟੈਸਟ ਕਰਵਾਇਆ ਗਿਆ। ਦੋਵਾਂ ਅਧਿਕਾਰੀਆਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਜਲਦੀ ਸ਼ਨਾਖਤ ਕਰਕੇ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾ ਕੇ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਹਨਾਂ ਦੱਸਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੀ ਜਲਦੀ ਪਹਿਚਾਣ ਕਰਕੇ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ, ਜਿਸ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਜਲੰਧਰ ਵਿਖੇ ਟੈਸਟ ਪ੍ਰਕਿਰਿਆ ਨੂੰ ਪਹਿਲਾਂ ਹੀ ਤੇਜ਼ ਕੀਤਾ ਜਾ ਚੁੱਕਿਆ ਹੈ। ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਇਨਾਇਤ ਜੋ ਕਿ ਕੋਂਟੈਕਟ ਟਰੇਸਿੰਗ ਡਾਟਾ ਸੈਲ ਦੇ ਨੋਡਲ ਅਫ਼ਸਰ ਹਨ ਅਤੇ ਅਸਟੇਟ ਅਫ਼ਸਰ ਪੁੱਡਾ ਨਵਨੀਤ ਕੌਰ ਬੱਲ ਜੋ ਕਿ ਨੋਡਲ ਕੋਵਿਡ ਪੇਸ਼ੈਟ ਟ੍ਰੈਕਿੰਗ ਅਫ਼ਸਰ ਵਜੋਂ ਵੀ ਸੇਵਾ ਨਿਭਾ ਰਹੇ ਹਨ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

Advertisements

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕੋਈ ਹੋਰ ਦੂਜੀ ਬਿਮਾਰੀ ਵੀ ਹੈ ਤਾਂ ਉਸ ਬਾਰੇ ਦੱਸਣ ਤੋਂ ਝਿਜਕਣ ਨਾ। ਉਹਨਾਂ ਜਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਕੋਵਿਡ-19 ਪ੍ਰਤੀ ਚੌਕਸ ਰਹਿੰਦਿਆਂ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ-ਨਾਲ ਸਮੇਂ-ਸਮੇਂ ‘ਤੇ ਹੱਥਾਂ ਨੂੰ ਧੋਣ ਤੋਂ ਇਲਾਵਾ ਘਰੋਂ ਬਾਹਰ ਜਣ ਸਮੇਂ ਮਾਸਕ ਪਹਿਨਣਾ ਬਹੁਤ ਜਰੂਰੀ ਹੈ। ਉਕਤ ਪੀ.ਸੀ.ਐਸ.ਅਧਿਕਾਰੀਆਂ ਨੇ ਕਿਹਾ ਕਿ ਅਫ਼ਵਾਹਾਂ ਤੋਂ ਦੂਰ ਰਹਿੰਦੇ ਟੈਸਟ ਕਰਵਾਉਣ ਤੋਂ ਪਿੱਛੇ ਨਾ ਹਟੋ, ਕਿਉਂਕਿ ਟੈਸਟ ਕਰਵਾਉਣ ਵੱਲ ਵਧਾਇਆ ਕਦਮ ਆਪਣੇ ਆਪਣੇ ਆਪਣਿਆਂ ਨੂੰ ਕੋਰੋਨਾ ਤੋਂ ਸੁਰੱਖਿਅਤ ਰੱਖਣ ਵਿੱਚ ਅਹਿਮ ਰੋਲ ਅਦਾ ਕਰ ਸਕਦਾ ਹੈ।

LEAVE A REPLY

Please enter your comment!
Please enter your name here