ਸ਼ਹਿਰੀ ਖੇਤਰ ਦੇ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹੁਣ ਜਿਲਾ ਪਠਾਨਕੋਟ ਦੇ ਸਹਿਰੀ ਖੇਤਰਾਂ ਵਿਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਅਤੇ ਜਦਕਿ ਪੇਂਡੂ ਖੇਤਰਾਂ ਦੇ ਸੇਵਾ ਕੇਂਦਰ ਪਹਿਲਾਂ ਦੀ ਤਰਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ  ਇਹ ਜਾਣਕਾਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਦਿੱਤੀ ਗਈ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਇਹ ਨਵੇਂ ਪ੍ਰਬੰਧ ਕੀਤੇ ਗਏ ਹਨ ਉਨਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਸੇਵਾ ਕੇਂਦਰਾਂ ਵਿੱਚ ਮੁਲਾਜ਼ਮ ਦੋ ਬੈਚਾਂ ਵਿੱਚ ਕੰਮ ਕਰਨਗੇ।

Advertisements

ਉਨਾਂ ਦੱਸਿਆ ਕਿ 50 ਫੀਸਦੀ ਮੁਲਾਜ਼ਮਾਂ ਦਾ ਪਹਿਲਾ ਬੈਚ ਸਵੇਰੇ 8 ਵਜੇ ਤੋਂ 1:30  ਵਜੇ ਤੱਕ ਕੰਮ ਕਰੇਗਾ ਜਦਕਿ ਦੂਜਾ  ਬੈਚ 1:30 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾ ਕੇਂਦਰਾਂ ਵਿੱਚ ਕੰਮ ਕਰੇਗਾ। ਡਿਪਟੀ ਕਮਿਸਨਰ ਨੇ ਅੱਗੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਬਣੇ ਸੇਵਾ ਕੇਂਦਰਾਂ ਵਿੱਚ ਸੌ ਫੀਸਦੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਉਨਾਂ ਜਿਲਾਂ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕਾਰਜ ਲਈ ਜਾਣ ਲੱਗਿਆ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਮਾਸਕ ਜਰੂਰ ਲਗਾਓ।

LEAVE A REPLY

Please enter your comment!
Please enter your name here