ਬਹੁਜਨ ਸਮਾਜ ਪਾਰਟੀ ਨੇ ਸਰਕਾਰ ਦੇ ਖਿਲਾਫ ਜਤਾਇਆ ਰੋਸ਼, ਦੁਕਾਨਾਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬਹੁਜਨ ਸਮਾਜ ਪਾਰਟੀ ਦੇ ਆਗੂ ਦਿਨੇਸ਼ ਕੁਮਾਰ ਪੱਪੂ ਦੀ ਅਗਵਾਈ ਹੇਠ ਜਲੰਧਰ ਰੋਡ ‘ਤੇ ਸਰਕਾਰ ਦੇ ਖ਼ਿਲਾਫ਼ ਰੋਸ਼ ਮੁਜ਼ਾਹਰਾ ਕੀਤਾ ਗਿਆ। ਬਸਪਾ ਆਗੂ ਦਿਨੇਸ਼ ਕੁਮਾਰ ਪੱਪੂ ਤੇ ਦੁਕਾਨ ਯੂਨੀਅਨ ਦੇ ਪ੍ਰਧਾਨ ਜੈ ਗੋਪਾਲ ਖੱਤਰੀ ਨੇ ਸਾਂਝੇ ਤੌਰ ਤੇ ਜ਼ਿਲਾ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਕਰਫ਼ਿਊ ਕਾਰਨ ਉਹਨਾਂ ਦੇ ਕਾਰੋਬਾਰ ਵੱਡੇ ਪੱਧਰ ਤੇ ਪ੍ਰਭਾਵਿਤ ਹੋਏ ਹਨ। ਹੁਣ ਜਦ ਕਿ ਬਾਜ਼ਾਰਾਂ ਵਿੱਚ ਮੁੜ ਤੋਂ ਚਹਿਲ ਪਹਿਲ ਸ਼ੁਰੂ ਹੋਈ ਸੀ ਤਾਂ ਸ਼ਾਮ ਦੇ ਸਮੇਂ ਦੁਕਾਨਾਂ ਸਮੇਂ ਤੋਂ ਪਹਿਲਾਂ ਬੰਦ ਕਰਨ ਕਰਕੇ ਦੁਕਾਨਦਾਰਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisements

ਉਹਨਾਂ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਦੁਕਾਨਾਂ ਬੰਦ ਕਰਨ ਦਾ ਸਮਾਂ ਸ਼ਾਮ 6:30 ਵਜੇ ਤੱਕ ਰੱਖਿਆ ਗਿਆ ਹੈ ਕਿਉਂਕਿ 7 ਵਜੇ ਲੋਕਡਾਊਨ ਕਾਰਨ ਬਾਜ਼ਾਰ ਪੁਲਿਸ ਵੱਲੋਂ ਜਬਰੀ ਬੰਦ ਕਰਾ ਦਿੱਤੇ ਜਾਂਦੇ ਹਨ ਜਿਸ ਕਰਕੇ ਆਮ ਲੋਕ ਜੋ ਆਪਣੇ ਕੰਮ ਤੋਂ ਛੁੱਟੀ ਕਰਨ ਤੋਂ ਬਾਅਦ ਦੁਕਾਨਾਂ ਤੋਂ ਘਰ ਵਾਸਤੇ ਕੋਈ ਵੀ ਸਮਾਨ ਲੈਣਾ ਹੁੰਦਾ ਹੈ ਉਹ ਲੋਕਡਾਊਨ ਕਾਰਨ ਨਹੀਂ ਲੈ ਪੈਂਦੇ ਜਿਸ ਨਾਲ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੁਕਾਨਾਂ ਦਾ ਸਮਾਂ ਸ਼ਾਮ 6:30 ਵਜੇ ਦੀ ਥਾਂ 9 ਵਜੇ ਤੱਕ ਕੀਤਾ ਜਾਵੇ। ਇਸ ਮੌਕੇ ਉਹਨਾਂ ਨਾਲ ਦੁਕਾਨ ਯੂਨੀਅਨ ਦੇ ਸੈਕਟਰੀ ਅਸ਼ੋਕ ਕੁਮਾਰ ਸੇਤੀਆ, ਉਪ ਪ੍ਰਧਾਨ ਵਿਵੇਕ ਪੋਪਲੀ ,ਉਪ ਪ੍ਰਧਾਨ ਕਮਲਜੀਤ ਤੋਤਾ ਤੇ ਹੋਰ ਦੁਕਾਨਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here