ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਕਾਲਜ ਵੱਲੋਂ ਕਰਵਾਏ ਗਏ ਲੇਖ ਮੁਕਾਬਲੇ

ਪਠਾਨਕੋਟ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚੇਰੀ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਆਨ ਲਾਈਨ ਲੇਖ ਮੁਕਾਬਲੇ ਕਰਵਾਏ ਗਏ। ਜਿਸ ਦੀ ਨਿਗਰਾਨੀ ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਕੀਤੀ।ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਪ੍ਰੋ. ਭੁਪਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੇ ਅਧਾਰਿਤ ਲੇਖ ਲਿਖ ਕੇ ਕਾਲਜ ਦੀ ਈ-ਮੇਲ ਆਈ.ਡੀ. ਤੇ ਭੇਜੇ ਗਏ।

Advertisements

ਉਨਾਂ ਦੱਸਿਆ ਕਿ ਕਾਲਜ ਵੱਲੋਂ ਪ੍ਰੋਂ. ਸਾਹਿਬਾਨ ਦੀ 3 ਮੈਂਬਰੀ ਕੇਮਟੀ ਜਿਸ ਵਿੱਚ ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਗੁਰਜੀਤ ਕੌਰ ਅਤੇ ਪ੍ਰੋ. ਸਾਲੂ ਦੇਵੀ ਵੱਲੋਂ ਲੇਖ ਚੈਕ ਕੀਤੇ ਗਏ ਅਤੇ ਨਤੀਜਿਆਂ ਦੀ ਘੋਸਣਾ ਕੀਤੀ। ਉਨਾਂ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਬੀ.ਐਸ.ਸੀ. ਸਮੈਸਟਰ-5 ਦੀ ਵਿਦਿਆਰਥਣ ਸਿਵਾਨੀ ਨੇ, ਬੀ.ਏ. ਸਮੈਸਟਰ-5 ਦੀ ਵਿਦਿਆਰਥਣ ਮਿੰਨੀ ਨੇ ਦੂਸਰਾ ਅਤੇ ਬੀ.ਕਾੱਮ ਸਮੈਸਟਰ-5 ਦੀ ਵਿਦਿਆਰਥਣ ਅੰਕਿਤਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਲੇਖ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਈ ਸਰਟੀਫਿਕੇਟ ਦਿੱਤੇ ਜਾਣਗੇ।

LEAVE A REPLY

Please enter your comment!
Please enter your name here