ਕਤਲ ਕੇਸ ਵਿੱਚ ਫਸੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਹਾਈਕੋਰਟ ਵੱਲੋਂ ਸਿਟਕੋ ਦੇ ਸਾਬਕਾ ਮੁਲਾਜ਼ਮ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ਵਿੱਚ ਉਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਸਾਬਕਾ ਡੀਜੀਪੀ ਆਪਣੀ ਸੁਰੱਖਿਆ ਪਿੱਛੇ ਛੱਡ ਕੇ ਫਰਾਰ ਹੋ ਗਏ ਹਨ।
ਐਸ.ਆਈ.ਟੀ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਐਕਸਟਰਾ ਜੁਡੀਸ਼ੀਅਲ ਕਤਲ ਦੇ ਮਾਮਲੇ ਜਿਸ ਨੂੰ ਹੁਣ ਹੱਤਿਆ ਦੇ ਇੱਕ ਕੇਸ ਵਿੱਚ ਤਬਦੀਲ ਕੀਤਾ ਗਿਆ ਹੈ, ਦੇ ਸਬੰਧ ਵਿਚ ਪੜਤਾਲ ਕਰਦਿਆਂ ਸੈਣੀ ਦੀ ਪਤਨੀ ਦੇ ਇਸ ਦੋਸ਼ ਨੂੰ ਨਕਾਰ ਦਿੱਤਾ ਕਿ ਸਾਬਕਾ ਡੀਜੀਪੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਜਿਸ ਨਾਲ ਉਸਦੀ ਜਾਨ ਨੂੰ ਖ਼ਤਰਾ ਹੈ।

Advertisements

ਬੁਲਾਰੇ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿਚ ਸੈਣੀ ਦੀ ਪਤਨੀ ਦੁਆਰਾ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ, ਸੁਰੱਖਿਆ, ਵਾਹਨਾਂ ਅਤੇ ਹੋਰ ਸਾਧਨਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਸਮੇਤ ਸਾਬਕਾ ਪੁਲਿਸ ਮੁਖੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਮੁਹੱਈਆ ਕਰਵਾਈ ਗਈ, ਜੋ ਕਿ ਰਾਜ ਸਰਕਾਰ ਦੀ ਸੁਰੱਖਿਆ ਹੈ। ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਹਕੀਕਤ ਇਹ ਹੈ ਕਿ ਸੈਣੀ ਚੰਡੀਗੜ ਸਥਿਤ ਆਪਣੀ ਰਿਹਾਇਸ਼ ਤੋਂ ਪੰਜਾਬ ਪੁਲਿਸ ਦੇ ਸੁਰੱਖਿਆ ਕਰਮਚਾਰੀਆਂ ਅਤੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਅਤੇ ਜੈਮਰ ਵਾਹਨ ਨੂੰ ਆਪਣੇ ਆਪ ਹੀ ਛੱਡ ਕੇ ਕਿਤੇ ਬਾਹਰ ਚਲੇ ਗਏ ਹਨ ਅਤੇ ਖੁਦ ਹੀ ਆਪਣੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੇ ਹਨ। ਇਸ ਤੋਂ ਇਲਾਵਾ, ਜੈਮਰ ਵਾਹਨ ਤੇ ਸੁਰੱਖਿਆ ਵਾਹਨ ਹਾਲੇ ਵੀ ਉਨਾ ਦੀ ਰਿਹਾਇਸ਼ ਦੇ ਬਾਹਰ ਖੜੇ ਵੇਖੇ ਜਾ ਸਕਦੇ ਹਨ, ਜਿਥੇ ਸੁਰੱਖਿਆ ਕਰਮਚਾਰੀ ਉਨਾ ਦੀ ਵਾਪਸੀ ਦੀ ਉਡੀਕ ਵਿਚ ਆਪਣਾ ਸਮਾਂ ਗੁਜ਼ਾਰ ਰਹੇ ਹਨ।

ਬੁਲਾਰੇ ਨੇ ਕਿਹਾ ਕਿ ਸੈਣੀ ਦੀ ਪਤਨੀ ਦੁਆਰਾ ਡੀਜੀਪੀ ਨੂੰ ਲਿਖੀ ਗਈ ਚਿੱਠੀ, ਜਿਸ ਤੋਂ ਲੱਗਦਾ ਹੈ ਕਿ ਉਹ ਚੰਡੀਗੜ ਦੀ ਰਿਹਾਇਸ਼ ਤੋਂ ਅਲੋਪ ਹੋ ਗਏ ਹਨ, ਇਕ ਕਤਲ ਕੇਸ ਵਿੱਚ ਅਗਾਊਂ ਜਮਾਨਤ ਲੈਣ ਦੇ ਉਨਾਂ ਦੇ ਦਾਅਵੇ ਨੂੰ ਮਜਬੂਤ ਕਰਨ ਦੀ ਇੱਕ ਕੋਸ਼ਿਸ਼ ਜਾਪਦੀ ਹੈ। ਬੁਲਾਰੇ ਨੇ ਕਿਹਾ ਕਿ ਰਾਜ ਸਰਕਾਰ ਸੈਣੀ ਨੂੰ ਮੌਜੂਦਾ ਖਤਰੇ ਦੇ ਮੁਲਾਂਕਣ ਮੁਤਾਬਿਕ ਉਨਾਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਉਸਦੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਲਈ ਕੁਝ ਨਹੀਂ ਕਰੇਗੀ।

LEAVE A REPLY

Please enter your comment!
Please enter your name here