ਸ਼ਨੀਵਾਰ-ਐਤਵਾਰ ਨੂੰ ਖੁੱਲੀਆਂ ਰਹਿਣਗੀਆਂ ਕਰਿਆਨਾ, ਦਵਾਈਆਂ, ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਸ਼ਨੀਵਾਰ ਅਤੇ ਐਤਵਾਰ ਨੂੰ ਲੱਗਦੇ ਹਫਤਾਵਰੀ ਕਰਫਿਊ ਦੌਰਾਨ ਜ਼ਰੂਰੀ ਸਰਗਰਮੀਆਂ ਅਤੇ ਸੇਵਾਵਾਂ ਜਾਰੀ ਰਹਿਣਗੀਆਂ।ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਦਾਇਤਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ 2 ਦਿਨਾਂ ਦੌਰਾਨ ਨਿਰਧਾਰਤ ਸਮੇਂ ਲਈ ਕਰਿਆਨਾ, ਦਵਾਈਆਂ, ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ ਅਤੇ ਇਸ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਰੂਰੀ ਸਰਗਰਮੀਆਂ ਅਤੇ ਸੇਵਾਵਾਂ ਲਈ ਕੌਮੀ ਅਤੇ ਸੂਬਾਈ ਮਾਰਗਾਂ ‘ਤੇ ਲੋਕਾਂ ਅਤੇ ਵਾਹਨਾਂ ਦੀ ਗਤੀਵਿਧੀ ਜਾਰੀ ਰੱਖੀ ਜਾ ਸਕੇਗੀ ਜਦਕਿ ਬੱਸਾਂ, ਰੇਲਾਂ ਜਾਂ ਹਵਾਈ ਸਫਰ ਵਾਲੇ ਮੁਸਾਫਰ ਇਸ ਦੌਰਾਨ ਆਪਣੀ ਮੰਜ਼ਿਲ ਤੱਕ ਪੁੱਜ ਸਕਦੇ ਹਨ।

Advertisements

ਸਿਹਤ, ਖੇਤੀਬਾੜੀ, ਡੇਅਰੀ, ਮੱਛੀ ਪਾਲਣ, ਬੈਂਕ, ਏਟੀਐਮ, ਸ਼ੇਅਰ ਬਾਜ਼ਾਰ, ਬੀਮਾ ਕੰਪਨੀਆਂ, ਆਨ ਲਾਈਨ ਪੜਾਈ, ਜਨਤਕ ਸਹੂਲਤਾਂ, ਵੱਖ-ਵੱਖ ਸ਼ਿਫਟਾਂ ਵਿਚ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਕੰਸਟਰੱਕਸ਼ਨ ਸਨਅਤ, ਨਿੱਜੀ ਤੇ ਸਰਕਾਰੀ ਦਫਤਰ ਅਤੇ ਪ੍ਰਿੰਟ ਤੇ ਵਿਜ਼ੂਅਲ ਮੀਡੀਆ ਇਨਾਂ ਪਾਬੰਦੀਆਂ ਤੋਂ ਬਾਹਰ ਰੱਖੇ ਗਏ ਹਨ। ਇਮਤਿਹਾਨਾਂ, ਯੂਨੀਵਰਸਿਟੀਆਂ/ਬੋਰਡਾਂ, ਲੋਕ ਸੇਵਾ ਕਮਿਸ਼ਨ ਅਤਟ ਹੋਰ ਸੰਸਥਾਵਾਂ ਦੇ ਦਾਖਲੇ/ਦਾਖਲਾ ਟੈਸਟ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ‘ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।ਉਨਾਂ ਦੱਸਿਆ ਕਿ ਸਾਰੀਆਂ ਦੁਕਾਨਾਂ/ਮਾਲਜ਼ ਸ਼ਨੀਵਾਰ ਅਤੇ ਐਤਵਾਰ ਬੰਦ ਰਹਿਣਗੀਆਂ ਅਤੇ ਸਿਰਫ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ ਸਾਢੇ 6 ਵਜੇ ਤੱਕ ਖੋਲੀਆਂ ਜਾ ਸਕਦੀਆਂ ਹਨ।

ਇਸੇ ਤਰਾਂ ਧਾਰਮਿਕ ਸਥਾਨ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮੀਂ ਸਾਢੇ 6 ਵਜੇ ਤੱਕ ਖੁੱਲੇ ਰੱਖੇ ਜਾ ਸਕਦੇ ਹਨ। ਰੈਸਟੋਰੈਂਟ ਸਮੇਤ ਉਹ ਰੈਸਟੋਰੈਂਟ ਜਾਂ ਹੋਟਲ ਜਿਹੜੇ ਮਾਲਜ਼ ਵਿੱਚ ਸਥਿਤ ਹਨ ਵੀ ਸ਼ਨੀਵਾਰ-ਐਤਵਾਰ ਸ਼ਾਮ ਸਾਢੇ 6 ਵਜੇ ਤੱਕ ਖੁੱਲੇ ਰਹਿਣਗੇ। ਇਸੇ ਤਰਾਂ ਸ਼ਰਾਬ ਦੇ ਠੇਕੇ ਵੀ ਇਨਾਂ ਦੋ ਦਿਨਾਂ ਦੌਰਾਨ ਸ਼ਾਮ ਸਾਢੇ 6 ਵਜੇ ਤੱਕ ਖੁੱਲੇ ਰਹਿਣਗੇ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਸਹੀ ਢੰਗ ਨਾਲ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਹਰ ਤਰਾਂ ਦੇ ਸਮਾਜਿਕ, ਸਿਆਸੀ, ਧਾਰਮਿਕ, ਰੋਸ ਵਿਖਾਵਿਆਂ ਅਤੇ ਧਰਨਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਸਿਰਫ ਵਿਆਹ ਅਤੇ ਅੰਤਿਮ ਸੰਸਕਾਰ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਹੀ ਇਕੱਤਰ ਹੋ ਸਕਦੇ ਹਨ।

LEAVE A REPLY

Please enter your comment!
Please enter your name here