ਕੋਵਿਡ ਕਾਰਨ ਏਕਾਂਤਵਾਸ ‘ਚ ਰਹਿ ਰਹੇ ਮਰੀਜ਼ਾਂ ਦੇ ਘਰਾਂ ਸਾਹਮਣੇ ਹੁਣ ਪੋਸਟਰ ਨਹੀਂ ਲੱਗਣਗੇ: ਕੈਪਟਨ ਅਮਰਿੰਦਰ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਚ ਘਰੇਲੂ ਏਕਾਂਤਵਾਸ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ ਡਰਨ ਦੀ ਲੋੜ ਨਹੀਂ ਰਹੇਗੀ ਜੋ ਕਿ ਉਨਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਕੀਤੇ ਜਾਣ ਕਾਰਨ ਉਨਾਂ ਨਾਲ ਵਾਪਰਦਾ ਹੈ। ਇਸ ਮਹਾਂਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉਨਾਂ ਦੀ ਸਰਕਾਰ ਦੇ ਪਹਿਲਾਂ ਵਾਲੇ ਉਸ ਫੈਸਲੇ ਨੂੰ ਵਾਪਸ ਲੈ ਲਿਆ ਜਿਸ ਤਹਿਤ ਘਰੇਲੂ ਏਕਾਂਤਵਾਸ ਜਾਂ ਕੁਆਰੰਟੀਨ ਵਿੱਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਦਿੱਤੇ ਜਾਂਦੇ ਹਨ। ਉਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਹਿਲਾਂ ਲਾਏ ਗਏ ਪੋਸਟਰ ਹਟਾ ਲਏ ਜਾਣ।

Advertisements

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਚੁੱਕੇ ਜਾਣ ਦਾ ਮਕਸਦ ਅਜਿਹੇ ਮਰੀਜ਼ਾਂ ਦੇ ਘਰਾਂ ਦੇ ਬੂਹਿਆਂ ‘ਤੇ ਲਾਏ ਜਾਂਦੇ ਪੋਸਟਰਾਂ ਤੋਂ ਪੈਦਾ ਹੋਣ ਵਾਲੇ ਵਿਤਕਰੇ ਨੂੰ ਘਟਾਉਣਾ ਹੈ ਅਤੇ ਇਸ ਤੋਂ ਇਲਾਵਾ ਜਾਂਚ ਕਰਵਾਏ ਜਾਣ ਦੇ ਡਰ ਨੂੰ ਵੀ ਦੂਰ ਕਰਨਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਦੇ ਇਲਾਜ ਲਈ ਛੇਤੀ ਆਪਣੀ ਜਾਂਚ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਪਹਿਲਾਂ ਹੀ ਪਤਾ ਚੱਲ ਸਕੇ ਅਤੇ ਸਹੀ ਤਰਾਂ ਇਲਾਜ ਹੋ ਸਕੇ। ਉਨਾਂ ਅੱਗੇ ਕਿਹਾ ਕਿ ਇਨਾਂ ਪੋਸਟਰਾਂ ਦੇ ਕਾਰਨ ਮਰੀਜ਼ਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਦੇਖਿਆ ਗਿਆ ਹੈ ਜਿਸ ਕਾਰਨ ਇਨਾਂ ਪੋਸਟਰਾਂ ਨੂੰ ਚਸਪਾ ਕੀਤੇ ਜਾਣ ਦਾ ਮੁੱਢਲਾ ਮਕਸਦ, ਜੋ ਕਿ ਗੁਆਂਢੀਆਂ ਅਤੇ ਹੋਰ ਅਜਿਹੇ ਮਰੀਜ਼ਾਂ ਨੂੰ ਬਚਾਉਣਾ ਸੀ, ਹੀ ਪੂਰਾ ਨਹੀਂ ਹੋ ਪਾ ਰਿਹਾ। ਸਗੋਂ ਇਨਾਂ ਪੋਸਟਰਾਂ ਕਾਰਨ ਲੋਕ ਜਾਂਚ ਕਰਵਾਏ ਜਾਣ ਤੋਂ ਭੱਜ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਪੋਸਟਰਾਂ ਨਾਲ ਸਮਾਜਿਕ ਅਲੱਗ-ਥਲੱਗਤਾ ਤੇ ਵਿਤਕਰੇ ਜਿਹੇ ਅਣਚਾਹੇ ਤੇ ਅਣਚਿਤਵੇ ਨਤੀਜਿਆਂ ਕਾਰਨ ਮਰੀਜ਼ਾਂ ਨੂੰ ਚਿੰਤਾ ਅਤੇ ਪੱਖਪਾਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਲੋਕ ਇਸ ਨਾਲ ਜੁੜੇ ਹੋਈ ਵਿਤਕਰੇਬਾਜ਼ੀ ਤੋਂ ਬਚਣ ਲਈ ਜਾਂਚ ਕਰਵਾਉਣ ਤੋਂ ਕੰਨੀ ਕਤਰਾਉਂਦੇ ਸਨ ਬਜਾਏ ਇਸ ਦੇ ਕਿ ਭਾਈਚਾਰਕ ਤੌਰ ਉਤੇ ਇਕੱਠੇ ਹੋ ਕੇ ਮਰੀਜ਼ਾਂ ਅਤੇ ਉਨਾਂ ਦੇ ਪਰਿਵਾਰਾਂ ਦਾ ਸਾਥ ਦਿੱਤਾ ਜਾਵੇ। ਇਹੋ ਕਾਰਨ ਹੈ ਕਿ ਸਰਕਾਰ ਨੂੰ ਪੋਸਟਰ ਚਿਪਕਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਪਿਆ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰੰਤਰ ਲੋੜੀਂਦੇ ਇਹਤਿਆਤ ਵਰਤਦੇ ਰਹਿਣ ਅਤੇ ਪੋਸਟਰਾਂ ਨੂੰ ਹਟਾਉਣ ਦੇ ਬਾਵਜੂਦ ਘਰੇਲੂ ਏਕਾਂਤਵਾਸ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ। ਉਨਾਂ ਕਿਹਾ ਕਿ ਹਦਾਇਤਾਂ ਦੀ ਉਲੰਘਣਾ ਡਿਜਾਸਟਰ ਮੈਨੇਜਮੈਂਟ ਐਕਟ, ਐਪੀਡੈਮਿਕ ਡਿਜੀਜ ਐਕਟ ਤੇ ਆਈ.ਪੀ.ਸੀ. ਤਹਿਤ ਸਜ਼ਾ ਯੋਗ ਅਪਰਾਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਹਰੇਕ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਲੈ ਕੇ ਪੂਰੀ ਤਰ•ਾਂ ਵਚਨਬੱਧ ਹੈ ਅਤੇ ਇਸ ਲੜਾਈ ਵਿੱਚ ਸਮੂਹ ਭਾਈਚਾਰੇ ਦੀ ਅਹਿਮ ਭੂਮਿਕਾ ਹੈ।  ਉਨਾਂ ਕਿਹਾ ਕਿ ਮਹਾਮਾਰੀ ਖਿਲਾਫ ਸਮੂਹਿਕ ਲੜਾਈ ਲੜਨ ਦੀ ਲੋੜ ਹੈ ਕਿਉਂਕਿ ਭਾਈਚਾਰੇ ਦੇ ਲੋਕ ਹੀ ਸਹਾਇਤਾ, ਪ੍ਰੇਰਨਾ ਅਤੇ ਵਿਵਹਾਰ ਵਿੱਚ ਤਬਦੀਲੀ ਨਾਲ ਇਸ ਬਿਮਾਰੀ ਨੂੰ ਅੱਗੇ ਫੈਲਣ ਤੇ ਅਫਵਾਹਾਂ ਨੂੰ ਰੋਕਣ ਵਿੱਚ ਅਤੇ ਇਲਾਜ ਕਰਵਾਉਣ ਵਿੱਚ ਯੋਗਦਾਨ ਪਾ ਸਕਦੇ ਹਨ। ਗੌਰਤਲਬ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਪ੍ਰੋਟੋਕੋਲ ਅਤੇ ਆਈ.ਸੀ.ਐਮ.ਆਰ. ਦੀਆਂ ਸਿਫਾਰਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਬਿਨਾਂ ਲੱਛਣ/ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਨੂੰ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ ਦਿੱਤੀ ਹੈ ਜਿਨਾਂ ਨੂੰ ਕੋਈ ਹੋਰ ਬਿਮਾਰੀ ਨਹੀਂ ਹੈ। ਅਸਲੀਅਤ ਵਿੱਚ ਸੂਬੇ ਵਿੱਚ ਕੇਸਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਇਨਾਂ ਘਰੇਲੂ ਮਰੀਜ਼ਾਂ ਨੂੰ ਘਰੇਲੂ ਏਕਾਤਵਾਂਸ ਵਿੱਚ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ਜਿਨਾਂ ਦੀ ਸਥਾਨਕ ਸਿਹਤ ਵਿਭਾਗ ਵੱਲੋਂ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਨਿਗਰਾਨੀ ਦਾ ਉਦੇਸ਼ ਇਨਾਂ ਮਰੀਜ਼ਾਂ ਲਈ ਬਿਹਤਰੀਨ ਮਾਹੌਲ, ਖੁਰਾਕ ਆਦਿ ਨੂੰ ਯਕੀਨੀ ਬਣਾਉਣਾ ਹੈ ਅਤੇ ਇਹ ਸੁਨਿਸ਼ਚਤ ਕਰਨਾ ਹੈ ਜਿੰਨਾ ਨੂੰ ਲੋੜ ਹੋਵੇ, ਉਨਾਂ ਲਈ ਐਲ 3/ਐਲ 2 ਬੈਡ ਮੌਜੂਦ ਹੋਣ। ਭਾਈਚਾਰਕ ਤੌਰ ‘ਤੇ ਜਾਗਰੂਕਤਾ ਫੈਲਾਉਣ ਅਤੇ ਘਰੇਲੂ ਏਕਾਂਤਵਾਸ ਦੇ ਦਿਸ਼ਾ ਨਿਰਦੇਸ਼ਾਂ ਦੀ ਮਰੀਜ਼ਾਂ ਦੁਆਰਾ ਉਲੰਘਣਾ ਨੂੰ ਨੱਥ ਪਾਉਣ ਲਈ ਇਹ ਪੋਸਟਰ ਮਰੀਜ਼ਾਂ ਦੇ ਘਰ ਦੇ ਦਰਵਾਜ਼ਿਆਂ ਉਤੇ ਚਿਪਕਾਏ ਜਾਂਦੇ ਸਨ ਕਿ ਕੋਵਿਡ ਪਾਜੇਟਿਵ ਮਰੀਜ਼ ਇਥੇ ਏਕਾਂਤਵਾਸ ਉਤੇ ਰਹਿੰਦਾ ਹੈ।

LEAVE A REPLY

Please enter your comment!
Please enter your name here