ਰੋਜ਼ਗਾਰ ਮੇਲੇ ਦੌਰਾਨ 420 ਬੇਰੁਜ਼ਗਾਰ ਨੌਜਵਾਨਾਂ ਨੇ ਪ੍ਰਾਪਤ ਕੀਤਾ ਰੋਜ਼ਗਾਰ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 420 ਬੇਰੁਜ਼ਗਾਰ ਨੌਜਵਾਨਾਂ ਨੇ ਰੁਜ਼ਗਾਰ ਪ੍ਰਾਪਤ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 565 ਬੇਰੁਜ਼ਗਾਰ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ। ਉਨਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ 64 ਕੰਪਨੀਆਂ ਜਿਸ ਵਿੱਚ ਐਮਾਜ਼ੋਨ, ਹੈਵੇਲਸ ਪ੍ਰਾਈਵੇਟ ਲਿਮ., ਐਚ.ਡੀ.ਐਫ.ਸੀ. ਲਾਈਫ਼, ਕਲਸੀ, ਮੈਟਲ, ਐਸ.ਬੀ.ਆਈ.ਕ੍ਰੈਡਿਟ ਕਾਰਡ, ਸਵਿੱਗੀ, 9 ਟੂ 5 ਤਕਨੌਲਜੀਜ਼, ਪੇ ਟੀ.ਐਮ., ਗਲੋਬਲ ਰਿਸਰਚ ਲਿਮ., ਸੀ.ਐਸ.ਸੀ. ਅਤੇ ਹੋਰ ਕੰਪਨੀਆਂ ਵਲੋਂ ਨਿੱਜੀ ਅਤੇ ਆਨਲਾਈਨ ਜ਼ਰੀਏ ਸ਼ਿਰਕਤ ਕਰਕੇ 420 ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨਾਂ ਕਿਹਾ ਕਿ ਜਿਹੜੇ ਨੌਜਵਾਨਾਂ ਵਲੋਂ ਇਨ•ਾਂ ਰੋਜ਼ਗਾਰ ਮੇਲਿਆਂ ਵਿੱਚ ਰੋਜ਼ਗਾਰ ਪ੍ਰਾਪਤ ਕੀਤਾ ਜਾਵੇਗਾ, ਉਹ ਸੂਬੇ ਅਤੇ ਦੇਸ਼ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਭਾਗੀਦਾਰ ਬਣ ਗਏ ਹਨ। ਉਨਾਂ ਕਿਹਾ ਕਿ ਇਹ ਸੂਬੇ ਦੇ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਉਣ ਲਈ ਮੀਲ ਦਾ ਪੱਥਰ ਸਾਬਿਤ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਇਹ ਪੰਜਾਬ ਸਰਕਾਰ ਦੀ ਇਕ ਨਿਵੇਕਲੀ ਪਹਿਲ ਕਦਮੀ ਹੈ। ਉਨਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਦੂਜੇ ਹੋਰ ਰੋਜ਼ਗਾਰ ਮੇਲੇ 8 ਤੋਂ 11 ਸਤੰਬਰ ਤੱਕ ਲਗਾਏ ਜਾ ਰਹੇ, ਇਸ ਲਈ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸਤੰਬਰ ਮਹੀਨੇ ਦੌਰਾਨ ਵੱਧ ਤੋਂ ਵੱਧ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ।
 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ‘ਤੇ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਕੇਵਲ ਮੈਰਿਟ ਦੇ ਅਧਾਰ ‘ਤੇ ਹੋਵੇਗੀ। ਉਨਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਹਰ ਘਰ ਰੋਜ਼ਗਾਰ ਦੇ ਦੇਖੇ ਗਏ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਾਈ ਸਿੱਧ ਹੋਣਗੇ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਜਿਹੜੇ ਕਿ ਉਨਾਂ ਲਈ ਰੋਜ਼ਗਾਰ ਦੇ ਨਵੇਂ ਰਾਸਤੇ ਖੋਲਣਗੇ। ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਭਾਗੀਦਾਰ ਬਣਾਉਣਾ ਹੈ।
                           
ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਰੋਜ਼ਗਾਰ ਪ੍ਰਾਪਤੀ ਲਈ www.pgrkam.com ‘ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨ•ਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90569-20100 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here