ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਕਵਿਤਾ ਮੁਕਾਬਲੇ ਵਿੱਚ ਜਲੰਧਰ ਦੀ ਰਿੰਕੂ ਨੇ ਹਾਸਿਲ ਕੀਤਾ ਦੂਜਾ ਸਖਾਨ

ਜਲੰਧਰ (ਦ ਸਟੈਲਰ ਨਿਊਜ਼)। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਪੰਜਾਬ ਵਿੱਚ ਵੱਖ-ਵੱਖ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ  ਸਮਰਪਿਤ ਕਰਵਾਏ ਗਏ ਕਵਿਤਾ ਮੁਕਾਬਲਿਆਂ ਵਿੱਚ ਜਲੰਧਰ ਨੇ ਦੂਸਰੀ ਪੁਜੀਸ਼ਨ ਹਾਸਿਲ ਕੀਤੀ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਪ੍ਰਿੰਸੀਪਲ ਪ੍ਰੇਮ ਲਤਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਦੀ ਵਿਦਿਆਰਥਣ ਰਿੰਕੂ ਨੇ ਕਵਿਤਾ ਮੁਕਾਬਲੇ ਵਿੱਚ ਇਹ ਉਪਲਬੱਧੀ ਹਾਸਲ ਕਰਕੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠੂ ਬਸਤੀ ਦੀ ਵਿਦਿਆਰਥਣ ਅਨੂੰ ਕੌਰ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਪੰਜਾਬ ਭਰ ਵਿਚੋਂ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਤਲਵੰਡੀ ਭਰੋਂ ਦੀ ਵਿਦਿਆਰਥਣ ਅਮਨਦੀਪ ਕੌਰ  ਵਲੋਂ ਗੀਤ ਗਾਇਨ ਮੁਕਾਬਲੇ ਵਿੱਚ ਪੰਜਾਬ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ ਸੀ । 

LEAVE A REPLY

Please enter your comment!
Please enter your name here