ਡਿਪਟੀ ਕਮਿਸ਼ਨਰ ਪੁਲਿਸ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

logo latest

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ  ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਬਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ‘ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟਹਾਊਸ ਅਤੇ ਸਰਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣਗੇ।

Advertisements

ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਜਾਰੀ ਕੀਤਾ , ਜਿਸ ਤਹਿਤ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ  ਪੀਜੀ ਮਾਲਕ, ਪੀਜੀ ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ। ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ‘ਤੇ ਸੀਸੀਟੀਵੀ ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ।

ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀਸੀਟੀਵੀ ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀਸੀਟੀਵੀ ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀਡੀ ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ, ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ  ਤੋਂ ਵੱਧ ਸਮੇਂ ਲਈ ਖੜਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ‘ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ। ਉਪਰੋਕਤ ਇਹ ਸਾਰੇ ਹੁਕਮ 02 ਨਵੰਬਰ 2020 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here