ਅਧਿਆਪਕ ਦਿਵਸ ’ਤੇ ਰਾਜ ਪੱਧਰੀ ਕਰਵਾਏ ਲੇਖਨ ਮੁਕਾਬਲਿਆਂ ਵਿੱਚ ਅਧਿਆਪਕ ਜਸਵੰਤ ਰਾਏ ਨੇ ਪਾਇਆ ਦੂਜਾ ਸਥਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਅਧਿਆਪਕ ਦਿਵਸ ’ਤੇ ਕਰਵਾਏ ਗਏ ਲੇਖਨ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ ਦੇ ਪੰਜਾਬੀ ਮਾਸਟਰ ਜਸਵੰਤ ਰਾਏ ਵਲੋਂ ਪੰਜਾਬ ਵਿੱਚੋ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਪੰਚਾਲ ਨੇ ਖੁਸ਼ੀ ਪ੍ਰਗਟ ਕਰਦਿਆਂ ਅਧਿਆਪਕ ਜਸਵੰਤ ਰਾਏ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰਾਂ ਚੋਣਾਂ ਸਬੰਧੀ ਸੇਵਾਵਾਂ ਦੇਣ ਲਈ ਕਿਹਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਆਪਕ ਦਿਵਸ ’ਤੇ ਪੰਜਾਬ ਭਰ ਵਿੱਚ ਅਧਿਆਪਕਾਂ ਦੇ ਕਰਵਾਏ ਲੇਖ ਮੁਕਾਬਲਿਆਂ ਵਿੱਚ ਜੇਤੂ ਰਹੇ ਅਧਿਆਪਕਾਂ ਨੂੰ ਸਨਮਾਨ ਦੇਣ ਲਈ ਗੂਗਲ ਮੀਟ ਰਾਹੀਂ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਹਰੇਕ ਜ਼ਿਲੇ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹੇ ਅਧਿਆਪਕਾਂ ਤੋਂ ਇਲਾਵਾ ਪੰਜਾਬ ਦੇ ਸਮੂਹ ਚੋਣ ਤਹਿਸੀਲਦਾਰਾਂ ਨੇ ਭਾਗ ਲਿਆ। ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਰਾਜ ਪੱਧਰ ਦੇ ਜੇਤੂ ਰਹੇ ਅਧਿਆਪਕਾ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਨਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚੋਂ ਕਰੀਬ 646 ਐਂਟਰੀਆਂ ਪ੍ਰਾਪਤ ਹੋਈਆਂ ਸਨ।

LEAVE A REPLY

Please enter your comment!
Please enter your name here