ਜਿਲੇ ਵਿੱਚ 91 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 1950, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ ਵਿਆਕਤੀਆਂ ਦੇ 1323 ਨਵੇ ਸੈਪਲ ਲੈਣ ਨਾਲ ਅਤੇ 1286 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 91 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1950 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਕੁੱਲ ਸੈਪਲਾਂ ਦੀ ਗਿਣਤੀ 64770 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 62004 ਸੈਪਲ  ਨੈਗਟਿਵ,  ਜਦਕਿ 1021 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ। 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 57 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 492 ਹੈ ਤੇ 1401 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 91 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 37, ਟਾਂਡਾ 14, ਚੱਕੋਵਾਲ 8, ਹਾਰਟਾ ਬਡਲਾ 5, ਪੋਸੀ 5, ਮੰਡ ਭੰਡੇਰ 3, ਦਸੂਹਾਂ 3, ਭੰਗਾਂ 5, ਅਤੇ 11ਕੇਸ  ਬਾਕੀ ਜਿਲੇ ਨਾਲ ਸਬੰਧਿਤ ਹਨ ਇਕ ਮੋਤ ਜਸਪਾਲ ਕੋਰ 58 ਵਾਸੀ ਬਸੀ ਖਬਾਜੂ ਇਹ ਜੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਸੀ । ਇਹ ਕਰੋਨਾ ਪਾਜੀਟਿਵ ਸੀ ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈਐਸਆਈਈ  ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ   ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ ।

LEAVE A REPLY

Please enter your comment!
Please enter your name here