8 ਸਤੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ:  ਡਿਪਟੀ ਕਮਿਸ਼ਨਰ

ਜਲੰਧਰ(ਦ ਸਟੈਲਰ ਨਿਊਜ਼)। ਜ਼ਿਲੇ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜ਼ਿਲ•ਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲਾ ਬਿਊਰੋ ਆਫ਼ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਜਲੰਧਰ ਵਲੋਂ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸੇ ਕੜੀ ਤਹਿਤ 8 ਸਤੰਬਰ ਨੂੰ ਵੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਜਲੰਧਰ ਵਿਖੇ ਰੋਜ਼ਗਾਰ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਜੂਮੈਟੋ ਅਤੇ ਸਵਿੱਗੀ ਵਲੋਂ ਸ਼ਮੂਲੀਅਤ ਕਰਕੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ।

Advertisements

ਉਨਾਂ ਦੱਸਿਆ ਕਿ ਇਸ ਇਸ ਰੋਜ਼ਗਾਰ ਮੇਲੇ ਵਿੱਚ ਸ਼ਾਮਿਲ ਹੋਣ ਦੇ 21 ਤੋਂ 45 ਸਾਲ ਦੇ ਚਾਹਵਾਨ ਨੌਜਵਾਨਾਂ ਦੀ ਵਿਦਿਅਕ ਯੋਗਤਾ ਘੱਟੋ ਘੱਟ ਮੈਟ੍ਰਿਕ ਪਾਸ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸੇ ਤਰਾਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ 9, 10 ਅਤੇ 11 ਸਤੰਬਰ ਨੂੰ ਵੀ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਵਿੱਚ ਵੱਖ ਵੱਖ ਕੰਪਨੀਆਂ ਅਤੇ ਉਦਯੋਗਿਕ ਘਰਾਣਿਆਂ ਵਲੋਂ ਸ਼ਮੂਲੀਅਤ ਕਰਕੇ ਨੌਜਵਾਨਾਂ ਨੂੰ ਉਨਾਂ ਦੀ ਵਿਦਿਅਕ ਯੋਗਤਾ ਦੇ ਅਨੁਸਾਰ ਰੋਜ਼ਗਾਰ ਦੀ ਪੇਸ਼ਕਸ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਭਾਗੀਦਾਰ ਬਣਾਉਣਾ ਹੈ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਰੋਜ਼ਗਾਰ ਪ੍ਰਾਪਤੀ ਲਈ www.pgrkam.com ‘ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 90569-20100 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here