ਤਿੰਨਾਂ ਵਿਧਾਨਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ 16 ਅਗਸਤ ਤੋਂ 14 ਸਤੰਬਰ ਤੱਕ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਸੰਯਮ ਅਗਰਵਾਲ ਡਿਪਟੀਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਮਿਤੀ 16 ਅਗਸਤ, 2020 ਤੋਂ 14 ਸਤੰਬਰ, 2020 ਤੱਕ ਚਲਾਇਆ ਜਾਣਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਰੈਸ਼ਨਾਲਾਈਜੇਸ਼ਨ ਸਬੰਧੀ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਤਾਂ ਉਹ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਮਿਤੀ 10.09.2020 ਤੱਕ ਦੇ ਸਕਦੇ ਹਨ।

Advertisements

ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ-ਮੰਡਲ ਮੈਜਿਸਟ੍ਰੇਟ, ਧਾਰਕਲਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1ਤਹਿਸੀਲਦਾਰ ਧਾਰ ਕਲਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸੁਜਾਨਪੁਰ ਹਨ ਅਤੇ ਇਸੇ ਤਰਾਂ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਨਰੋਟ ਜੈਮਲ ਸਿੰਘ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਘਰੋਟਾ ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1ਤਹਿਸੀਲਦਾਰ ਪਠਾਨਕੋਟ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਨਾਇਬ ਤਹਿਸੀਲਦਾਰ, ਪਠਾਨਕੋਟ ਹਨ।

ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪਿਲੰੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੀ ਕਾਰਵਾਈ ਵਿੱਚ ਜ਼ਿਲਾ ਪ੍ਰਸ਼ਾਸ਼ਨ, ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਪੋਲਿੰਗ ਸਟੇਸ਼ਨਾ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪੜੇ ਚਾੜਿਆ ਜਾ ਸਕੇ।

LEAVE A REPLY

Please enter your comment!
Please enter your name here