ਸੋਮਵਾਰ ਨੂੰ ਆਈ 88 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸੋਮਵਾਰ ਨੂੰ 88 ਲੋਕਾਂ ਦੀ ਮੈਡੀਕਲ ਰਿਪੋਰਟ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।  ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਅਤੇ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ।

Advertisements

ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਮੈਡੀਕਲ ਹੈਲਪ ਲਈ 104 ਨੰਬਰ ਡਾਇਲ ਕਰਕੇ ਡਾਕਟਰੀ ਸਹਾਇਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਚਲਾ ਕੇ ਲਗਾਤਾਰ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਪੀੜਤਾਂ ਦੀ ਸ਼ਨਾਖਤ ਹੋ ਜਾਣ ਨਾਲ , ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆ ਵੀ ਜਾਂਦੀ ਹੈ ਤਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ।

ਏਕਾਂਤਵਾਸ ਦੌਰਾਨ ਸਿਹਤ ਵਿਭਾਗ ਵਲੋਂ ਪੀੜਤ ਨਾਲ ਲਗਾਤਾਰ ਸੰਪਰਕ ਰੱਖਿਆ ਜਾਂਦਾ ਹੈ ਅਤੇ ਉਸਨੂੰ ਮੈਡੀਕਲ ਸਹੂਲਤ ਤੇ ਸਲਾਹ ਆਦਿ ਦਿੱਤੀ ਜਾਂਦੀ ਹੈ। ਉਨਾਂ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਟੈਸਟਿੰਗ ਦੌਰਾਨ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਮੂਹਿਕ ਸਹਿਯੋਗ ਨਾਲ ਕੋਰੋਨਾ ਵਾਇਰਸ ਵਿਰੁੱਧ ਫਤਿਹ ਹਾਸਲ ਕੀਤੀ ਜਾ ਸਕੇ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ  ਕੂਲ 1748 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 1112 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 606 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 30 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here