ਮੁਹੱਲਾ ਮਾਡਲ ਟਾਊਨ, ਕੈਂਥਾ, ਮਹਾਜਨਾ, ਮਾਉਂਟ ਕਾਰਮਲ ਕਾਨਵੈਂਟ ਸਕੂਲ ਤੇ ਨੰਗਲ ਖੂੰਗਾ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੇ ਪਿਛਲੇ ਦਿਨੀਂ ਆਏ ਪਾਜੀਟਿਵ ਕੇਸਾਂ ਦੇ ਮੱਦੇਨਜ਼ਰ ਸੀ.ਆਰ.ਪੀ.ਸੀ. ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਸਥਾਨਕ ਮੁਹੱਲਾ ਮਾਡਲ ਟਾਊਨ (ਅਰਬਨ) ਹੁਸ਼ਿਆਰਪੁਰ, ਮਾਉਂਟ ਕਾਰਮਲ ਕਾਨਵੈਂਟ ਸਕੂਲ ਕੱਕੋਂ ਪੀ.ਐਸ.ਸੀ. ਚੱਕੋਵਾਲ, ਪਿੰਡ ਨੰਗਲ ਖੂੰਗਾ ਬਲਾਕ ਪੀ.ਐਚ.ਸੀ. ਟਾਂਡਾ ਤਹਿਸੀਲ ਦਸੂਹਾ, ਮੁਹੱਲਾ ਕੈਂਥਾ ਤਹਿਸੀਲ ਦਸੂਹਾ, ਮੁਹੱਲਾ ਮਹਾਜਨਾ ਤਹਿਸੀਲ ਮੁਕੇਰੀਆਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।

Advertisements

ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨਾਂ ਜ਼ੋਨਾਂ ਵਿੱਚ 100 ਫੀਸਦੀ ਟੈਸਟਿੰਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ। ਅਪਨੀਤ ਰਿਆਤ ਨੇ ਕਿਹਾ ਕਿ ਇਨਾਂ ਜ਼ੋਨਾਂ ਵਿੱਚ 100 ਫੀਸਦੀ ਸੈਂਪਲਿੰਗ ਆਉਂਦੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇ ਅਤੇ ਇਹ ਖੇਤਰ ਪੂਰੀ ਤਰਾਂ ਸੀਲ ਰਹਿਣ। ਅਪਨੀਤ ਰਿਆਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਾਂ ਜ਼ੋਨਾਂ ਵਿੱਚ ਜੇਕਰ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਵਾਈ ਵਿੱਚ ਕੋਈ ਵਿਅਕਤੀ ਅੜਿੱਕਾ ਪਾਉਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲਾ ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਲੋਕਾਂ ਨੂੰ ਸੈਂਪਲ ਦੇਣ ਤੋਂ ਰੋਕਣ ਲਈ ਕਿਸੇ ਵੀ ਤਰਾਂ ਦੀ ਸਰਗਰਮੀ ਕਰਦਾ ਹੈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇ।
ਉਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here