ਰਾਸ਼ਟਰੀ ਪੋਸ਼ਣ ਅਭਿਆਨ ਤਹਿਤ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲਾ ਵਾਸੀਆਂ ਨੂੰ ਕੁਪੋਸ਼ਨ ਕਾਰਨ ਹੋਣ ਵਾਲੇ ਰੋਗਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪੋਸ਼ਣ ਅਭਿਆਨ ਤਹਿਤ ਜ਼ਿਲੇ ਵਿੱਚ ਰਾਸ਼ਟਰੀ ਪੋਸ਼ਣ ਅਭਿਆਨ ਤਹਿਤ 30 ਸਤੰਬਰ 2020 ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆ ਪੋਸ਼ਣ ਅਭਿਆਨ ਤਹਿਤ ਜ਼ਿਲਾ ਅਤੇ ਬਲਾਕ ਪੱਧਰ ‘ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Advertisements

ਸ੍ਰੀ ਥੋਰੀ ਨੇ ਦੱਸਿਆ ਕਿ ਰਾਸ਼ਟਰੀ ਪੋਸ਼ਣ ਅਭਿਆਨ ਅਧੀਨ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ, ਪੰਚਾਇਤੀ, ਸਿੱਖਿਆ, ਪਸ਼ੂ ਪਾਲਣ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਖੇਤੀਬਾੜੀ ਵਿਭਾਗ ਵਲੋਂ ਸਾਂਝੀਆਂ ਗਤੀਵਿਧੀਆਂ ਰਾਹੀਂ ਜ਼ਿਲਾ ਵਾਸੀਆਂ ਨੂੰ ਪੋਸ਼ਣ ਅਭਿਆਨ ਸਕੀਮ ਤਹਿਤ ਕੁਪੋਸ਼ਨ ਕਾਰਨ ਹੋਣ ਵਾਲੇ ਰੋਗਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।  

LEAVE A REPLY

Please enter your comment!
Please enter your name here