ਸਮੁੱਚੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰ ਤੇ ਵੋਟਰ ਪੋਲਿੰਗ ਸਟੇਸ਼ਨਾਂ ਰੈਸ਼ਨਾਲਾਈਜੇਸ਼ਨ ਸਬੰਧੀ ਦੇ ਸਕਦੇ ਹਨ ਸੁਝਾਅ

ਪਠਾਨਕੋਟ (ਦ ਸਟੈਲਰ ਨਿਊਜ਼)। ਐਸ.ਡੀ.ਐਮ-ਕਮ-ਈ.ਆਰ.ਓ. 001 ਸੁਜਾਨਪੁਰ ਡਾ. ਨਿਧੀ ਕਾਮੂਦ ਬਾਮਬਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ ਸੁਜਾਨਪੁਰ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਮਿਤੀ 16 ਅਗਸਤ, 2020 ਤੋਂ 14 ਸਤੰਬਰ, 2020 ਤੱਕ ਚਲ ਰਿਹਾ ਹੈ।

Advertisements

ਉਨਾਂ ਹਲਕੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਰੈਸ਼ਨਾਲਾਈਜੇਸ਼ਨ ਸਬੰਧੀ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਤਾਂ ਉਹ ਉਪ ਮੰਡਲ ਮੈਜਿਸਟ੍ਰੇਟ ਧਾਰਕਲਾਂ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ ਦੇ ਦਫਤਰ ਡੀ.ਸੀ.ਆਰ. ਐਂਡ ਆਰ ਐਡਮਨ ਬਲਾਕ ਸਾਹਪੁਰਕੰਡੀ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ-1 ਤਹਿਸੀਲ ਧਾਰਕਲਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰ-2 ਬਲਾਕ ਵਿਕਾਸ ਅਤੇ ਪੰਚਾਇਤ ਅਫਸ਼ਰ ਸੁਜਾਨਪੁਰ ਦੇ ਦਫਤਰਾਂ ਵਿੱਚ 10 ਸਤੰਬਰ ਤੱਕ ਦੇ ਸਕਦੇ ਹਨ।

ਐਸ.ਡੀ.ਐਮ.-ਕਮ-ਈ.ਆਰ.ਓ. 001 ਸੁਜਾਨਪੁਰ ਡਾ. ਨਿਧੀ ਕਾਮੂਦ ਬਾਮਬਾਹ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪਿਲੰੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੀ ਕਾਰਵਾਈ ਵਿੱਚ ਜ਼ਿਲਾ ਪ੍ਰਸ਼ਾਸ਼ਨ, ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਪੋਲਿੰਗ ਸਟੇਸ਼ਨਾ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪੜੇ ਚਾੜਿਆ ਜਾ ਸਕੇ।

LEAVE A REPLY

Please enter your comment!
Please enter your name here