ਜਿਲੇ ਵਿੱਚ 102 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 2241, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  ਵਿਆਕਤੀਆਂ ਦੇ 1767 ਨਵੇਂ ਸੈਪਲ ਲੈਣ ਨਾਲ ਅਤੇ 1360 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 102  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 2241 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਕੁੱਲ ਸੈਪਲਾਂ ਦੀ ਗਿਣਤੀ 68820 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 65525 ਸੈਪਲ  ਨੈਗਟਿਵ,  ਜਦਕਿ 1306 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 106 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 66 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 636 ਹੈ ਤੇ 1527 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ  ਨੇ ਇਹ ਵੀ ਦੱਸਿਆ ਕਿ ਅੱਜ ਦੇ 102 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 45, ਗੰੜਸ਼ੰਕਰ, ਮੁਕੇਰੀਆਂ ਅਤੇ ਦਸੂਹਾਂ ਸ਼ਹਿਰੀ ਖੇਤਰ ਨਾਲ ਸਬੰਧਿਤ 22 ਕੇਸ ਜਦਕਿ ਬਾਕੀ 35 ਕੇਸ ਦਿਹਾਤੀ ਸਿਹਤ ਸੰਸਥਾਵਾਂ ਨਾਲ ਸਬੰਧਿਤ ਹਨ । ਇਸ ਤੋਂ ਇਲਾਵਾ 1 ਮੌਤ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਡੀ. ਐਮ. ਸੀ. ਲੁਧਿਆਣਾ ਤੋਂ ਰਿਪੋਟ ਹੋਈ ਹੈ। ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here