ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਭਾਸ਼ਨ ਪ੍ਰਤੀਯੋਗਤਾ ਦੇ ਨਤੀਜੇ ਐਲਾਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ  ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆ ਦੀ ਭਾਸ਼ਨ ਪ੍ਰਤੀਯੋਗਤਾ ਉਚਾਰਨ ਪ੍ਰਤੀਯੋਗਤਾ ਦੇ ਜ਼ਿਲਾਂ ਪੱਧਰ ਦੇ ਨਤੀਜੇ ਐਲਾਨ ਕੀਤੇ ਹਨ।

Advertisements

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ ਰਹੇ ਭਾਸ਼ਨ ਮੁਕਾਬਲੇ ਜ਼ਿਲਾਂ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 944ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਭਾਸ਼ਨ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜ਼ਿਲਾਂ ਸਿੱਖਿਆ ਅਫਸਰ (ਸੈ.)ਅਤੇ ਜ਼ਿਲਾ ਸਿੱਖਿਆ ਅਫਸਰ (ਐਲੀ.) ਇੰਜੀਨੀਅਰ ਸੰਜੀਵ ਗੌਤਮ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਏ ਗਏ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਜੇਤੂਆ ਤੇ ਉਨਾਂ ਦੇ ਅਧਿਆਪਕਾ ਨੂੰ ਮੁਬਾਰਕਬਾਦ ਦਿੱਤੀ ਹੈ।।

ਸੈਕੰਡਰੀ ਵਰਗ ਦੇ ਜ਼ਿਲਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਸਿਮਰਨ ਕੌਰ ਪੁੱਤਰੀ ਦਿਲਬਾਗ ਸਿੰਘ ਸਰਕਾਰੀ ਸੀਨਿਅਰ ਸਕੇਂਡਰੀ ਭੁੰਗਰਨੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ, ਰੀਤੂ ਪੁੱਤਰੀ ਜੋਬਨਜੀਤ ਸਿੰਘ ਧਮਾਈ ਨੇ ਦੂਸਰਾ ਤੇ ਜੈਸਮੀਨ ਕੌਰ ਪੁੱਤਰੀ ਸਰਬਜੀਤ ਸਿੰਘ ਸਰਕਾਰੀ ਸੀਨਿਅਰ ਸਕੇਂਡਰੀ ਨਸਰਾਲਾ  ਨੇ ਤੀਸਰਾ, ਇਸ ਤਰਾਂ ਮਿਡਲ ਵਿੰਗ ਦੇ ਮੁਕਾਬਲੇ ਵਿੱਚ ਹਰਮਨ ਕੌਰ ਪੁੱਤਰੀ ਗੁਰਚਰਨ ਸਿੰਘ ਸਕੂਲ ਨੰਗਲ ਖੁਰਦ ਦੀ ਵਿਦਿਆਰਥਣ ਨੇ ਪਹਿਲਾ, ਜੈਸਮੀਨ ਭੱਟੀ ਪੁੱਤਰੀ ਰਕੇਸ਼ ਕੁਮਾਰ ਭੱਟੀ ਧਮਾਈ ਨੇ ਦੂਸਰਾ ਤੇ ਸਿਮਰਨ ਪੁੱਤਰੀ ਜਸਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਨੇ ਤੀਸਰਾ ਅਤੇ ਪ੍ਰਾਇਮਰੀ ਵਰਗ ਦੇ ਮੁਕਾਬਲੇ ਵਿੱਚ ਰੀਆ ਪੁੱਤਰੀ ਸੁਰਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਖੁਰਦ ਦੀ ਵਿਦਿਆਰਥਣ ਨੇ ਪਹਿਲਾ, ਬਲਜੀਤ ਕੌਰ ਪੁੱਤਰੀ ਕਿਸ਼ੋਰੀ ਲਾਲ ਸਰਕਾਰੀ ਐਲੀਮੈਂਟਰੀ ਸਕੂਲ ਨੈਣੋਵਾਲ ਵੈਦ ਨੇ ਦੂਸਰਾ ਤੇ ਸੋਹਣਿਆਂ ਪੁੱਤਰੀ ਕੁਲਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਜਰਬਦਿਆਲ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਜ਼ਿਲਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ ਨੋਡਲ ਅਫਸਰ (ਸੈ.) ਬੇਅੰਤ ਸਿੰਘ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵੱਡਮੁੱਲਾ ਸਹਿਯੋਗ ਰਿਹਾ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਰਕੇਸ਼ ਕੁਮਾਰ, ਧੀਰਜ ਵਸ਼ਿਸ਼ਟ ਅਤੇ ਮੀਡੀਆ ਕੁਆਰਡੀਨੇਟਰ ਸਮਰਜੀਤ ਸਿੰਘ, ਯੋਗੇਸ਼ਵਰ ਸਲਾਰੀਆ,ਕੰਪਿਊਟਰ ਅਧਿਆਪਕ ਨਰੇਸ਼ ਕੁਮਾਰ ਅਤੇ ਰਵਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here