ਸੇਵਾ ਕੇਂਦਰਾਂ, ਬੈਂਕਾਂ ਤੇ ਫੈਕਟਰੀਆਂ ਦੇ ਬਾਹਰ ਕੋਵਿਡ ਸੈਂਪਲਿੰਗ ਸ਼ੁਰੂ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ ਅੰਦਰ ਵੱਧ ਰਹੇ ਕੋਵਿਡ ਕੇਸਾਂ ਦੇ ਮਾਮਲਿਆਂ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੇ ਕੋਰੋਨਾ ਦੇ ਰੋਜ਼ਾਨਾ ਲਏ ਜਾ ਰਹੇ ਸੈਂਪਲਾਂ ਦੀ ਗਿਣਤੀ ਵਧਾ ਕੇ 1700 ਕਰ ਦਿੱਤੀ ਹੈ ਅਤੇ ਹੁਣ ਇਹ ਸੈਂਪਲ ਸੇਵਾ ਕੇਂਦਰਾਂ, ਬੈਂਕਾਂ ਅਤੇ ਫੈਕਟਰੀਆਂ ਆਦਿ ਦੇ ਬਾਹਰ ਵੀ ਲਏ ਜਾ ਰਹੇ ਹਨ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ।
ਇਥੇ ਆਪਣੇ ਹਫ਼ਤਾਵਰੀ ਫੇਸਬੁੱਕ ਲਾਈਵ ਦੌਰਾਨ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿੱਚ 6 ਮੋਬਾਇਲ ਵੈਨਾਂ ਰਾਹੀਂ ਵੱਖ-ਵੱਖ ਥਾਵਾਂ ‘ਤੇ ਕੋਵਿਡ ਸੈਂਪਲਿੰਗ ਕੀਤੀ ਜਾ ਰਹੀ ਅਤੇ ਮੌਜੂਦਾ ਸਮੇਂ ਵਿੱਚ ਜ਼ਿਲੇ ਅੰਦਰ 10 ਮਾਈਕ੍ਰੋ ਅਤੇ 2 ਮੈਕਰੋ ਕੰਟੇਨਮੈਂਟ ਜ਼ੋਨ ਹਨ।

Advertisements

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਮੁਹਾਰੇ ਸਰਕਾਰੀ ਹਸਪਤਾਲਾਂ ਜਾਂ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਫੀਲਡ ਵਿੱਚ ਲਏ ਜਾ ਰਹੇ ਸੈਂਪਲਾਂ ਲਈ ਅੱਗੇ ਆਉਣ ਤਾਂ ਜੋ ਜਲਦ ਤੋਂ ਜਲਦ ਕੋਰੋਨਾ ਦਾ ਵੱਧ ਰਿਹਾ ਪ੍ਰਭਾਵ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿੱਚ 70542 ਸੈਂਪਲ ਲਏ ਜਾ ਚੁੱਕੇ ਹਨ ਜਿਨਾਂ ਵਿੱਚੋ 66417 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 2338 ਪਾਜ਼ੀਟਿਵ ਮਰੀਜ਼ਾਂ ਵਿੱਚੋਂ 717 ਐਕਟਿਵ ਕੇਸ ਹਨ ਅਤੇ ਹੁਣ ਤੱਕ 1551 ਮਰੀਜ ਤੰਦਰੁਸਤ ਹੋ ਚੁੱਕੇ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਕੋਰੋਨਾ ਨਾਲ 70 ਮੌਤਾਂ ਹੋ ਚੁੱਕੀਆਂ ਹਨ।

ਲੋਕਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਸਾਰਿਆਂ ਨੂੰ ਸਿਹਤ ਸਲਾਹਕਾਰੀਆਂ ਖਾਸਕਰ ਮਾਸਕ ਪਹਿਨਣਾ ਅਤੇ ਇਕ ਦੂਜੇ ਤੋਂ ਬਣਦੀ ਦੂਰੀ ਬਰਕਰਾਰ ਰੱਖਣਾ ਬਹੁਤ ਲਾਜ਼ਮੀ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਵਿੱਚ ਨਾਗਰਿਕ ਸੇਵਾਵਾਂ ਲਈ ਵੱਧ ਰਹੀ ਭੀੜ ਦੇ ਮੱਦੇਨਜ਼ਰ ਦਸਤਾਵੇਜਾਂ ਦੀ ਹੋਮ ਡਿਲੀਵਰੀ ਵੀ ਸ਼ੁਰੂ ਕਰ ਦਿੱਤੀ ਹੈ ਜਿਸ ਤਹਿਤ ਬਿਨੈਕਾਰ ਲੋੜੀਂਦੀ ਫੀਸ ਦੇ ਕੇ ਆਪਣਾ ਦਸਤਾਵੇਜ ਘਰ ਬੈਠੇ ਹੀ ਪ੍ਰਾਪਤ ਕਰ ਸਕਦਾ ਹੈ। ਉਨਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਵੀ ਤਬਦੀਲ ਕਰ ਦਿੱਤਾ ਗਿਆ ਹੈ। ਰਾਤ ਸਮੇਂ ਵਿਆਹ ਸਮਾਗਮ ਕਰਨ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਤ ਦੇ ਕਰਫਿਊ ਦੀ ਹਦੂਦ ਵਾਲੇ ਖੇਤਰਾਂ ਵਿੱਚ ਰਾਤ ਨੂੰ 9:30 ਵਜੇ ਤੋਂ ਬਾਅਦ ਕਿਸੇ ਵੀ ਤਰਾਂ ਦੀ ਇਕੱਤਰਤਾ ਦੀ ਇਜਾਜ਼ਤ ਨਹੀਂ ਹੈ। ਉਨਾਂ ਦੱਸਿਆ ਕਿ ਕਰਫਿਊ ਦੀ ਹੱਦ ਤੋਂ ਬਾਹਰ ਵਾਲੇ ਖੇਤਰਾਂ ਵਿੱਚ 30 ਵਿਅਕਤੀਆਂ ਦੀ ਇਕੱਤਰਤਾ ਅਤੇ ਸਿਹਤ ਸਲਾਹਕਾਰੀਆਂ ਦੀ ਪਾਲਣਾ ਅਨੁਸਾਰ ਪ੍ਰੋਗਰਾਮ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here