ਵੀਰਵਾਰ ਨੂੰ ਆਈ 179 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਵੀਰਵਾਰ ਨੂੰ ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਇੱਕ ਹੋਰ ਮੋਤ ਹੋ ਗਈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 31 ਹੋ ਗਈ ਹੈ।

Advertisements

ਉਨਾਂ ਕਿਹਾ ਕਿ ਸਾਰੇ ਜਿਲਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ, ਮਾਸਕ ਪਾਓ, ਸਮਾਜਿੱਕ ਦੂਰੀ ਬਣਾ ਕੇ ਰੱਖੋ, ਵਾਰ ਵਾਰ ਹੱਥਾਂ ਨੂੰ ਧੋਵੋ, ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ। ਉਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਜਿਲਾ ਕਰੋਨਾ ਮੁਕਤ ਬਣਾਈਏ।ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ  ਕੂਲ 1957 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 1269 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 657 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 31 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here