ਸ਼ਲਾਘਾਯੋਗ ਸੇਵਾਵਾਂ ਲਈ ਕਾਂਸਟੇਬਲ ਨਵਨੀਤ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਸ਼ਿੱਦਤ, ਲਗਨ ਅਤੇ ਤਨਦੇਹੀ ਨਾਲ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਸਮਾਗਮ ਉਲੀਕ ਕੇ ਅਜਿਹੇ ਜੀਅ ਜਾਨ ਨਾਲ ਅਮਨ ਕਾਨੂੰਨ ਦੀ ਬਹਾਲੀ ਨੂੰ ਬਰਕਰਾਰ ਰੱਖਣ ਵਾਲੇ ਜਵਾਨਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ।ਸਥਾਨਕ ਪੁਲਿਸ ਲਾਈਨ ਵਿਖੇ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਥਾਣਾ ਸਦਰ ‘ਚ ਤਾਇਨਾਤ ਕਾਂਸਟੇਬਲ ਨਵਨੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਅਤੇ ਭੈੜੇ ਅਨਸਰਾਂ ਨੂੰ ਨੱਥ ਪਾਉਣਾ ਪੁਲਿਸ ਦਾ ਮੁਢਲਾ ਕੰਮ ਹੈ ਜਿਸ ਨੂੰ ਮੁੱਖ ਤਰਜ਼ੀਹ ਦੇਣੀ ਚਾਹੀਦੀ ਹੈ।

Advertisements

ਉਨਾਂ ਕਿਹਾ ਕਿ ਜ਼ਿਲੇ ਵਿੱਚ ਲੋਕ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰਾਂ ਦੀ ਗੈਰ ਕਾਨੂੰਨੀ ਸਰਗਰਮੀ ਦੀ ਭਿਣਕ ਲਗਦੀ ਹੈ ਤਾਂ ਉਹ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕਰੇ, ਤਾਂ ਜੋ ਲੋਕ ਹਿੱਤਾਂ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਐਸ.ਐਸ.ਪੀ ਮਾਹਲ ਨੇ ਪੁਲਿਸ ਮੁਲਾਜ਼ਮਾਂ ਨੂੰ ਹੋਰ ਵੀ ਵਧੇਰੇ ਚੁਸਤੀ-ਫੁਰਤੀ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਲਾਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਸਿਰ ਪ੍ਰਸ਼ੰਸਾ ਪੱਤਰਾਂ ਨਾਲ ਨਿਵਾਜਿਆ ਜਾਵੇਗਾ।

LEAVE A REPLY

Please enter your comment!
Please enter your name here